ETV Bharat / state

ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਜਾਗਰੂਕ ਕੈਂਪ

author img

By

Published : Mar 16, 2020, 12:01 PM IST

ਪੰਜਾਬ ਦੇ ਵਿਦਿਆਰਥੀਆਂ ਨੂੰ ਐਜੂਕੇਟ ਕਰਨ ਦੇ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਅਧੀਨ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ।

Educate punjab project organize awareness camp for needy students
ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਜਾਗਰੂਕ ਕੈਂਪ

ਅੰਮ੍ਰਿਤਸਰ : ਐਜੂਕੇਟ ਪੰਜਾਬ ਪ੍ਰਾਜੈਕਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਤੇ ਗਰੀਬ ਵਿਦਿਆਰਥੀਆਂ ਦੇ ਲਈ ਪੜ੍ਹਾਈ ਅਤੇ ਗੁਰਮਤਿ ਸਿੱਖਿਆ ਦਾ ਪ੍ਰਬੰਧ ਕੀਤਾ ਜਾਂਦਾ ਹੈ।

ਵੇਖੋ ਵੀਡੀਓ।

ਇਸੇ ਨੂੰ ਲੈ ਕੇ ਸੰਸਥਾ ਵੱਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ 2 ਦਿਨਾਂ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿੱਚ ਸੰਸਥਾ ਦੇ ਵਲੰਟੀਅਰਾਂ ਨੇ ਸੰਗਤਾਂ ਨੂੰ ਐਜੂਕੇਟ ਪੰਜਾਬ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ ਅਤੇ ਲੋਕਾਂ ਨੂੰ ਸਬੰਧਿਤ ਪੈਂਫਲੈਟ ਵੀ ਵੰਡੇ।

ਇਸ ਮੌਕੇ ਸੰਸਥਾ ਦੇ ਆਗੂ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਐਜੂਕੇਟ ਪੰਜਾਬ ਪ੍ਰਾਜੈਕਟ ਸਾਲ 2012 ਤੋਂ ਚੱਲ ਰਿਹਾ ਹੈ, ਜਿਸ ਵਿੱਚ 5 ਹਜ਼ਾਰ ਦੇ ਕਰੀਬ ਵਿਦਿਆਰਥੀ ਮੁਫ਼ਤ ਸਿੱਖਿਆ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਬਰਗਾੜੀ ਮਾਮਲਾ: ਸਿੱਖ ਜਥੇਬੰਦੀਆਂ ਨੇ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਕੀਰਤਨ ਕਰ ਮੰਗਿਆ ਜਵਾਬ

ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਦਫ਼ਤਰ ਲੁਧਿਆਣਾ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਸੁਚੱਜੀ ਫਾਊਂਡੇਸ਼ਨ ਨਾਮੀ ਸਕੂਲ ਚਲਾਇਆ ਜਾਂਦਾ ਹੈ, ਜਿਸ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ ਗੁਰਮਤਿ ਸਿੱਖਿਆ ਵੀ ਦਿੱਤੀ ਜਾਂਦੀ ਹੈ। ਇਥੇ ਵੀ ਜ਼ਿਕਰਯੋਗ ਹੈ ਕਿ ਇਹ ਸੰਸਥਾ ਜਸਵਿੰਦਰ ਸਿੰਘ ਖ਼ਾਲਸਾ ਯੂ.ਕੇ ਦੀ ਅਗਵਾਈ ਹੇਠ ਚੱਲ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.