ETV Bharat / state

Eid Celebrated: ਪੰਜਾਬ ਵਿੱਚ ਧੂਮ ਧਾਮ ਨਾਲ ਮਨਾਇਆ ਈਦ ਦਾ ਤਿਉਹਾਰ

ਈਦ ਦੇ ਤਿਉਹਾਰ ਦੇ ਮੱਦਨਜ਼ਰ ਸੰਗਰੂਰ ਤੇ ਅੰਮ੍ਰਿਤਸਰ ਵਿੱਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਹੀ ਸੰਗਰੂਰ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉੱਥੇ ਹੀ ਅੰਮ੍ਰਿਤਸਰ ਦੀ ਮਸਜਿਦ ਖੈਰਦੀਨ ਜਾਮਾ ਮਸਜਿਦ 'ਚ ਅੱਜ ਸ਼ਨੀਵਾਰ ਨੂੰ ਸਵੇਰੇ ਨਮਾਜ਼ ਅਦਾ ਕੀਤੀ ਗਈ।

Eid celebrated in Sangrur and Amritsar
Eid celebrated in Sangrur and Amritsar
author img

By

Published : Apr 22, 2023, 12:28 PM IST

ਪੰਜਾਬ ਵਿੱਚ ਧੂਮ ਧਾਮ ਨਾਲ ਮਨਾਇਆ ਈਦ ਦਾ ਤਿਉਹਾਰ

ਸੰਗਰੂਰ/ਅੰਮ੍ਰਿਤਸਰ: ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਪਸੀ ਭਾਈਚਾਰਕ ਸਾਂਝ ਨੂੰ ਮੱਦੇਨਜ਼ਰ ਰੱਖਦੇ ਹੋਏ, ਹਰ ਧਰਮ ਵੱਲੋਂ ਈਦ ਦੇ ਤਿਉਹਾਰ ਨੂੰ ਮੁਸਲਿਮ ਭਾਈਚਾਰੇ ਦੇ ਨਾਲ ਰਲ ਕੇ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਉਸੇ ਲੜੀ ਦੇ ਤਹਿਤ ਅੱਜ ਸ਼ਨੀਵਾਰ ਨੂੰ ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ: Happy Eid-ul-Fitr 2023: ਆਪਸੀ ਭਾਈਚਾਰੇ ਦਾ ਤਿਉਹਾਰ ਈਦ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸ

ਇਸ ਦੌਰਾਨ ਹੀ ਸੰਗਰੂਰ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉੱਥੇ ਹੀ ਅੰਮ੍ਰਿਤਸਰ ਦੀ ਮਸਜਿਦ ਖੈਰਦੀਨ ਜਾਮਾ ਮਸਜਿਦ 'ਚ ਅੱਜ ਸ਼ਨੀਵਾਰ ਨੂੰ ਸਵੇਰੇ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਮਸਜਿਦ ਦੇ ਇਮਾਮ ਨੇ ਪੂਰੀ ਦੁਨੀਆ 'ਚ ਸ਼ਾਂਤੀ ਕਾਇਮ ਰਹਿਣ ਦੀ ਦੁਆ ਕੀਤੀ।

ਪੰਜਾਬ ਵਿੱਚ ਸਭ ਧਰਮਾਂ ਵਿੱਚ ਆਪਸੀ ਪਿਆਰ: ਇਸ ਦੌਰਾਨ ਹੀ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਅੱਜ ਈਦ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਮੁਸਲਮਾਨ ਭਾਈਚਾਰੇ ਅਤੇ ਲੋਕਾਂ ਵਿੱਚ ਆਪਸੀ ਪ੍ਰੇਮ-ਪਿਆਰ ਬਹੁਤ ਜ਼ਿਆਦਾ ਹੈ। ਬੇਸ਼ਕ ਸ਼ਰਾਰਤੀ ਅਨਸਰਾਂ ਵੱਲੋਂ ਆਪਸ ਵਿੱਚ ਲੜਾਈ ਕਰਵਾਈ ਜਾਂਦੀ ਹੈ, ਪਰ ਪੰਜਾਬ ਦੇ ਲੋਕ ਆਪਣੀ ਸੂਝਵਾਨ ਅਤੇ ਪ੍ਰੇਮ ਪਿਆਰ ਕਰਨ ਵਾਲੇ ਤੇ ਏਕਤਾ ਬਣਾ ਕੇ ਰੱਖਦੇ ਹਨ।

ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿਸ ਕਰਕੇ ਪੰਜਾਬ ਖੁਸ਼ਹਾਲ ਪੰਜਾਬ ਬਣਿਆ ਹੋਇਆ ਹੈ, ਉਹਨਾਂ ਨੇ ਪੂਰੇ ਦੇਸ਼ ਵਿੱਚ ਅਤੇ ਪੰਜਾਬ ਵਿੱਚ ਵੱਸਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਸ਼ਰਾਰਤੀ ਅਨਸਰਾਂ ਤੇ ਨਿਸ਼ਾਨਾ ਸਾਧਦਿਆ ਉਹਨਾਂ ਕਿਹਾ ਕਿ ਤੁਸੀਂ ਜਿੰਨਾ ਮਰਜ਼ੀ ਜ਼ੋਰ ਲਗਾ ਲਵੋ, ਇਹ ਭਾਈਚਾਰਕ ਸਾਂਝ ਇਸੇ ਤਰ੍ਹਾਂ ਹੀ ਬਣਿਆ ਰਹੇਗਾ। ਉਹਨਾਂ ਨੇ ਆਪਣੀ ਸਰਕਾਰ ਵੱਲੋਂ ਵੀ ਪੂਰੇ ਪੰਜਾਬ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪੰਜਾਬ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:- ਈਦ ਮੌਕੇ ਦੇਸ਼ ਦੇ ਹੁਕਮਰਾਨਾਂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ, ਰਾਸ਼ਟਰਪਤੀ, ਪੀਐੱਮ ਤੇ ਸੀਐੱਮ ਮਾਨ ਨੇ ਕੀਤਾ ਟਵੀਟ

ETV Bharat Logo

Copyright © 2024 Ushodaya Enterprises Pvt. Ltd., All Rights Reserved.