ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਅੰਮ੍ਰਿਤਸਰ ਦੀ ਗਵਾਲ ਮੰਡੀ (Gawal Mandi of Amritsar) ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਔਰਤ ਦਾ ਕਤਲ (Murder of a woman) ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਕਾਮਿਨੀ ਦੇਵੀ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਕ ਇਹ ਕਤਲ (Murder) ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਕਾਮਿਨੀ ਦੇਵੀ ਘਰ ਵਿੱਚ ਆਪਣੇ ਇੱਕ ਰਿਸ਼ਤੇਦਾਰ ਨਾਲ ਰਹਿੰਦੀ ਸੀ, ਅੱਜ ਜਦੋਂ ਮ੍ਰਿਤਕ ਦਾ ਰਿਸ਼ਤੇਦਾਰ ਪਠਾਨਕੋਟ ਲਈ ਗਿਆ ਹੋਇਆ ਸੀ ਤਾਂ ਦੇਰ ਰਾਤ ਕਿਸੇ ਨੇ ਸਾਹ ਘੋਟ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਤਲ (Murder) ਲੁੱਟ ਦੇ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਵਿੱਚ ਮੁਲਜ਼ਮ 25/26 ਤੋਲੇ ਸੋਨਾ ਲੈਕੇ ਫਰਾਰ ਹੋ ਗਿਆ ਹੈ।
ਇਹ ਵੀ ਪੜ੍ਹੋ: ਸੰਗਰੂਰ ਜ਼ਿਮਣੀ ਚੋਣ: ਮੂਸੇਵਾਲਾ ਦੇ ਨਾਂ ’ਤੇ ਚੋਣ ਲੜੇਗੀ ਕਾਂਗਰਸ ਪਾਰਟੀ, ਗੀਤ ਕੀਤਾ ਜਾਰੀ
ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਇੱਕ ਕਿਰਾਨੇ ਦੀ ਦੁਕਾਨ ਚਲਾਉਦੀ ਸੀ ਅਤੇ ਅਕਸਰ ਹੀ ਸਥਾਨਕ ਲੋਕ ਦੇਰ ਰਾਤ ਵੀ ਉਨ੍ਹਾਂ ਦੀ ਦੁਕਾਨ ਖੋਲਾਕੇ ਸਮਾਨ ਲੈ ਲੈਦੇ ਸਨ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਵੇਰੇ ਉਨ੍ਹਾਂ ਨੇ ਦੁਕਾਨ ਨਹੀਂ ਖੋਲ੍ਹੀ ਤਾਂ ਮ੍ਰਿਤਕ ਦੇ ਘਰ ਦੀ ਛੱਡ ‘ਤੇ ਰਹਿੰਦੇ ਕਿਰਾਏਦਾਰ ਨੇ ਵੇਖਿਆ ਤਾਂ ਅੰਦਰ ਉਨ੍ਹਾਂ ਦੀ ਲਾਸ਼ ਪਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ।
ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਵਾਲੀ ਥਾਂ ਦੇ ਨੇੜੇ ਤੇੜੇ ਦੇ ਸਾਰੇ ਸੀਸੀਟੀਵੀ ਫੋਟੋਜ਼ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ