ਅੰਮ੍ਰਿਤਸਰ: ਛੇਵੇਂ ਪੈ ਕਮਿਸ਼ਨ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸਦੇ ਚਲਦੇ ਉਨ੍ਹਾਂ ਦੀ ਪੇ ਕਮਿਸ਼ਨ ਰਿਪੋਰਟ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਅਜਿਹੀ ਪੇਅ ਕਮਿਸ਼ਨ ਦੀ ਰਿਪੋਰਟ ਦਾ ਕੀ ਕਰਨਾ ਜਿਸਦੀ ਉਡੀਕ ਲਈ ਮੁਲਾਜ਼ਮਾਂ ਨੇ ਚਾਰ ਸਾਲ ਇੰਤਜ਼ਾਰ ਵੀ ਕੀਤਾ ਪਰ ਜਦੋ ਪੇਅ ਕਮਿਸ਼ਨ ਦੀ ਰਿਪੋਰਟ ਆਈ ਤੇ ਮੁਲਾਜਮਾਂ ਲਈ ਉਸ ਵਿੱਚ ਕੁੱਝ ਖਾਸ ਤਰ੍ਹਾਂ ਦੀ ਗੱਲ ਨਜ਼ਰ ਨਹੀਂ ਆਈ।
ਇਸ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਛੇਵੇਂ ਪੈ ਕਮਿਸ਼ਨ ਦੀ ਉਡੀਕ ਵਿੱਚ ਬੈਠੇ ਮੁਲਾਜ਼ਮਾਂ ਨਾਲ ਸਰਕਾਰ ਧੱਕਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੇਅ ਕਮਿਸ਼ਨ ਜਾਰੀ ਕਰਕੇ ਮੁਲਾਜ਼ਮਾਂ ਦੇ ਭਤੇ ਵਿੱਚ ਕਟੌਤੀ ਕੀਤੀ ਗਈ ਹੈ ਜਿਸਦੇ ਚਲਦੇ ਉਨ੍ਹਾਂ ਸਾਰੇ ਅਧਿਆਪਕ ਵਰਗ ਦੇ ਸਾਥੀ ਇਕੱਠੇ ਹੋ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ਼ ਮੋਰਚਾ ਖੋਲ ਰਹੇ ਹਨ। ਉਨ੍ਹਾਂ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਇਸ ਸਭ ਦੇ ਪਿੱਛੇ ਸਰਕਾਰ ਦੀਆਂ ਮੁਲਾਜ਼ਮਾਂ ਮਾਰੂ ਨੀਤੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੜਕਾਂ ਤੇ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ:ਹੁਸ਼ਿਆਰਪੁਰ ਪਹੁੰਚੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਪਾਈਆਂ ਭਜਾੜਾਂ