ETV Bharat / state

ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਅਤੇ ਭੈਣ ਨੂੰ ਇੰਗਲੈਡ ਸਰਕਾਰ ਨਹੀਂ ਦੇ ਰਹੀ ਵੀਜ਼ਾ

ਇੰਗਲੈਂਡ ਦੀ ਧਰਤੀ 'ਤੇ ਭਾਈ ਅਵਤਾਰ ਸਿੰਘ ਖੰਡਾ ਦਾ ਅੰਤਿਮ ਸਸਕਾਰ ਅਤੇ ਅੰਤਿਮ ਅਰਦਾਸ 5 ਅਗਸਤ ਨੂੰ ਇੰਗਲੈਂਡ 'ਚ ਕੀਤੀ ਜਾ ਰਹੀ ਹੈ।

ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਅਤੇ ਭੈਣ ਨੂੰ ਇੰਗਲੈਡ ਸਰਕਾਰ ਨਹੀਂ ਦੇ ਰਹੀ ਵੀਜ਼ਾ
ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਅਤੇ ਭੈਣ ਨੂੰ ਇੰਗਲੈਡ ਸਰਕਾਰ ਨਹੀਂ ਦੇ ਰਹੀ ਵੀਜ਼ਾ
author img

By

Published : Jul 30, 2023, 10:40 PM IST

ਭਾਈ ਅਵਤਾਰ ਸਿੰਘ ਖੰਡਾ ਦੀ ਮਾਤਾ ਅਤੇ ਭੈਣ ਨੂੰ ਇੰਗਲੈਡ ਸਰਕਾਰ ਨਹੀਂ ਦੇ ਰਹੀ ਵੀਜ਼ਾ

ਅੰਮ੍ਰਿਤਸਰ: ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਇੰਗਲੈਂਡ ਜਾਣ ਲਈ ਵੀਜ਼ਾ ਲਗਵਾਇਆ ਗਿਆ ਸੀ, ਪਰ ਇੰਗਲੈਂਡ ਸਰਕਾਰ ਵੱਲੋਂ ਪਰਿਵਾਰ ਨੂੰ ਵੀਜ਼ਾ ਨਾ ਦਿੱਤੇ ਜਾਣ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਜਿਸ 'ਤੇ ਵੱਖ-ਵੱਖ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਇਸੇ ਮਾਮਲੇ 'ਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਆਪਣਾ ਪੱਖ ਰੱਖਦੇ ਹੋਏ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ।

ਇੰਗਲੈਂਡ ਵੱਲੋਂ ਵੀਜ਼ਾ ਨਾ ਦੇਣਾ ਮੰਦਭਾਗੀ ਗੱਲ: ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਆਖਿਆ ਕਿ ਇੰਗਲੈਂਡ ਦੀ ਧਰਤੀ 'ਤੇ ਭਾਈ ਅਵਤਾਰ ਸਿੰਘ ਖੰਡਾ ਦਾ ਅੰਤਿਮ ਸਸਕਾਰ ਅਤੇ ਅੰਤਿਮ ਅਰਦਾਸ 5 ਅਗਸਤ ਨੂੰ ਇੰਗਲੈਂਡ 'ਚ ਕੀਤੀ ਜਾ ਰਹੀ ਹੈ। ਇਸੇ ਕਾਰਨ ਭਾਈ ਖੰਡਾ ਦੇ ਪਰਿਵਾਰ ਵੱਲੋਂ ਇੰਗਲੈਂਡ ਦਾ ਵੀਜ਼ਾ ਲਗਵਾਇਆ ਗਿਆ ਸੀ ਪਰ ਇੰਗਲੈਂਡ ਦੀ ਸਰਕਾਰ ਵੱਲੋਂ ਵੀਜ਼ਾ ਨੂੰ ਰੱਦ ਕਰ ਦਿੱਤਾ ਗਿਆ ਹੈ, ਜੋ ਕਿ ਬਹੁਤ ਮੰਦਭਾਗੀ ਗੱਲ ਹੈ।

ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਜਥੇਦਾਰ ਸਾਹਿਬ ਵੱਲੋਂ ਇੰਗਲੈਂਡ ਦੇ ਇਸ ਵਤੀਰੇ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੰਤਿਮ ਰਸਮਾਂ 'ਚ ਸ਼ਾਮਿਲ ਹੋਣ ਲਈ ਪਰਿਵਾਰ ਨੂੰ ਵੀਜ਼ਾ ਦੇਣਾ ਚਾਹੀਦਾ ਹੈ। ਗਿਆਨੀ ਰਘੂਬੀਰ ਸਿੰਘ ਨੇ ਕਿਹਾ ਜਿਸ ਮਾਂ ਨੇ ਆਪਣੇ ਪੁੱਤਰ ਨੂੰ ਜਨਮ ਦਿੱਤਾ, ਭੈਣ ਨੇ ਆਪਣੇ ਭਰਾ ਨਾਲ ਇੱਕਠੇ ਲਾਡ ਲਡਾਏ ਹੋਣ ਉਨ੍ਹਾਂ ਨੂੰ ਆਪਣੇ ਬੱਚੇ ਦੇ ਸਸਕਾਰ ਵਿੱਚ ਸ਼ਾਮਿਲ ਨਾ ਹੋਣ ਦੇਣਾ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਜਥੇਦਾਰ ਸਾਹਿਬ ਨੇ ਆਖਿਆ ਕਿ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੂੰ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਭਾਈ ਅਤਵਾਰ ਸਿੰਘ ਖੰਡਾ ਦਾ ਪਰਿਵਾਰ ਨੂੰ ਉਨਹਾਂ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.