ਅੰਮ੍ਰਿਤਸਰ: ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ (in view of covid ) ਭਾਰਤ-ਪਾਕਿਸਤਾਨ ਬਾਰਡਰ (india pakistan border) 'ਤੇ ਅਟਾਰੀ ਵਿਖੇ ਰੋਜ਼ਾਨਾ 'ਰਿਟਰੀਟ ਸੈਰੇਮਨੀ' 'ਚ ਜਨਤਾ ਦੇ ਦਾਖਲੇ 'ਤੇ ਤੁਰੰਤ ਪ੍ਰਭਾਵ ਨਾਲ ਰੋਕ (Entry of public at flag lowering retreat ceremony in attari stopped) ਲਗਾ ਦਿੱਤੀ ਗਈ ਹੈ। ਸੀਮਾ ਸੁਰੱਖਿਆ ਬਲ (BSF) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਟਾਰੀ ਵਿਖੇ ਸ਼ਾਮ ਦੇ ਸਮਾਗਮ ਲਈ ਜਨਤਕ ਦਾਖਲਾ ਮਹਾਂਮਾਰੀ ਦੇ ਫੈਲਣ ਕਾਰਨ 7 ਮਾਰਚ, 2020 ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਿਛਲੇ ਸਾਲ 15 ਸਤੰਬਰ ਨੂੰ ਬਹਾਲ ਕਰ ਦਿੱਤਾ ਗਿਆ ਸੀ।
ਇਹ ਸਮਾਗਮ ਪਾਕਿਸਤਾਨ ਦੇ ਵਾਹਗਾ ਬਾਰਡਰ ਦੇ ਸਾਹਮਣੇ ਅਟਾਰੀ ਜੁਆਇੰਟ ਚੈੱਕ ਪੋਸਟ 'ਤੇ ਆਯੋਜਿਤ ਕੀਤਾ ਗਿਆ ਹੈ, ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਲਗਭਗ 26 ਕਿਲੋਮੀਟਰ ਦੂਰ ਹੈ। ਇਸ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨਾਲ ਪਰੇਡ ਕਰਕੇ ਰਾਸ਼ਟਰੀ ਝੰਡੇ ਨੂੰ ਸਤਿਕਾਰ ਸਹਿਤ ਉਤਾਰਨ ਦੀ ਰਸਮ ਅਦਾ ਕੀਤੀ।
ਬੀਐਸਐਫ ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ ਦੀ ਸਥਿਤੀ ਅਤੇ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੇ ਦਫ਼ਤਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, ਰੀਟਰੀਟ ਸਮਾਰੋਹ ਨੂੰ ਦੇਖਣ ਲਈ ਆਉਣ ਵਾਲੇ ਆਮ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਅਟਾਰੀ ਵਿਖੇ ਸਾਂਝੀ ਚੈਕ ਪੋਸਟ ਨੂੰ ਤੁਰੰਤ ਪ੍ਰਭਾਵ ਨਾਲ ਲਿਆ ਗਿਆ ਹੈ।
ਭਾਰਤ ਅਤੇ ਪਾਕਿਸਤਾਨ ਰਵਾਇਤੀ ਤੌਰ 'ਤੇ ਅਟਾਰੀ-ਵਾਹਗਾ ਸਰਹੱਦ ਦੇ ਨਾਲ ਕਈ ਸਾਲਾਂ ਤੋਂ ਰਿਟਰੀਟ ਸਮਾਰੋਹ ਆਯੋਜਿਤ ਕਰਦੇ ਹਨ ਅਤੇ ਇਸ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਨਾਲ-ਨਾਲ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹੁੰਦੇ ਹਨ।
ਇਹ ਵੀ ਪੜੋ:- ਕੋਰੋਨਾ ਕਾਰਨ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਕੀਤੇ ਰੱਦ