ਅੰਮ੍ਰਿਤਸਰ: ਜਲ੍ਹਿਆਂਵਾਲੇ ਬਾਗ ਦਾ ਸੁੰਦਰੀਕਰਨ ਦੇ ਚੱਲਦੇ ਲਗਭਗ 2 ਸਾਲਾਂ ਤੋਂ ਟੂਰਿਸਟ ਲਈ ਬੰਦ ਕੀਤਾ ਹੋਇਆ ਅਤੇ ਹੁਣ ਜਲ੍ਹਿਆਂਵਾਲੇ ਬਾਗ਼ ਦਾ ਸੁੰਦਰੀਕਰਨ ਹੋ ਚੁੱਕਾ ਹੈ ਅਤੇ ਉਸ ਦਾ ਉਦਘਾਟਨ ਕੋਰੋਨਾ ਕਰਕੇ ਨਹੀਂ ਹੋ ਪਾ ਰਿਹਾ ਹੈ। ਇਸ ਸਬੰਧੀ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਚੱਲਦੇ ਦਿੱਤੀਆਂ ਨਵੀਂ ਗਾਈਡਲਾਈਨਜ਼ ਦੇ ਮੁਤਾਬਿਕ ਜ਼ਿਆਦਾ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾ ਸਕਦਾ ਜਿਸ ਕਰਕੇ ਜਲ੍ਹਿਆਂਵਾਲੇ ਬਾਗ਼ ਦਾ ਉਦਘਾਟਨ ’ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਲ੍ਹਿਆਂਵਾਲੇ ਬਾਗ ਵਿਚ ਕਿਸੇ ਵੀ ਤਰ੍ਹਾਂ ਦੀ ਕਿਸੇ ਵੀ ਟੂਰਿਸਟ ਦੀ ਕੋਈ ਟਿਕਟ ਨਹੀਂ ਲੱਗੇਗੀ। ਉਨ੍ਹਾਂ ਨੇ ਕਿਹਾ ਕਿ ਟੂਰਿਸਟ ਲਈ ਜਲ੍ਹਿਆਂਵਾਲੇ ਬਾਗ਼ ਵਿੱਚ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਾਮ ਵੇਲੇ ਲਾਈਟ ਐਂਡ ਸਾਊਂਡ ਸ਼ੋਅ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਦੁਨੀਆ ਦੇ ਬਿਹਤਰੀਨ ਟੂਰਿਸਟ ਥਾਂਵਾਂ ਦੇ ਵਿੱਚੋਂ ਜਲ੍ਹਿਆਂਵਾਲਾ ਬਾਗ ਵੀ ਇਕ ਟੂਰਿਸਟ ਹੋਵੇਗੀ
ਜ਼ਿਕਰਯੋਗ ਹੈ ਕਿ ਕਰੀਬ ਡੇਢ ਤੋਂ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ ਕਿ ਜਲ੍ਹਿਆਂਵਾਲੇ ਬਾਗ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਇਸ ਸਾਲ ਵੀ ਨਹੀਂ ਦਿੱਤੀ ਜਾਵੇਗੀ ਜਿਸ ਕਰਕੇ ਲੋਕਾਂ ਵਿੱਚ ਬੀਤੇ ਦਿਨੀਂ ਕਾਫ਼ੀ ਰੋਸ ਵੀ ਪਾਇਆ ਗਿਆ ਸੀ ਉੱਥੇ ਹੀ ਜਲਿਆਂਵਾਲੇ ਬਾਗ ਦੇ ਸ਼ਹੀਦਾਂ ਤੇ ਬੋਲਦੇ ਹੋਏ ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਜਾ ਰਹੀ ਹੈ ਤਾਂ ਜੋ ਕੀਮਤਾਂ ਨੂੰ ਸ਼ਹੀਦਾਂ ਦਾ ਦਰਜਾ ਮਿਲ ਸਕੇ
ਇਹ ਵੀ ਪੜੋ: ਕਿਸਾਨਾਂ ਦਾ ਕੱਲ੍ਹ ਕੇ.ਐੱਮ.ਪੀ. ਜਾਮ, ਹਰਿਆਣਾ ਪੁਲਿਸ ਵੱਲੋਂ ਐਡਵਾਜ਼ਰੀ ਜਾਰੀ