ਅੰਮ੍ਰਿਤਸਰ: ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚਲਦੇ ਅਜਨਾਲਾ ਦੇ ਸਰਕਾਰੀ ਸਕੂਲ ਵਿਖੇ ਐਸਡੀਐਮ ਅਜਨਾਲਾ ਕਮ ਚੋਣ ਰਿਟਰਨਿੰਗ ਅਫ਼ਸਰ ਡਾ. ਦੀਪਕ ਭਾਟੀਆ ਵੱਲੋਂ ਅਧਿਕਾਰੀਆਂ ਨੂੰ ਈਵੀਐਮ ਮਸ਼ੀਨ ਦੀ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਐਸਡੀਐਮ ਅਜਨਾਲਾ ਕਮ ਚੋਣ ਰਿਟਰਨਿੰਗ ਅਫ਼ਸਰ ਡਾ. ਦੀਪਕ ਭਾਟੀਆ ਨੇ ਕਿਹਾ ਕਿ ਨਿਗਮ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਚੋਣਾਂ ਭੁਗਤਾਉਣ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਨਾ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੌਰਾਨ ਗ਼ੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ 'ਤੇ ਕਾਨੂੰਨੀ ਕਰਵਾਈ ਵੀ ਕੀਤੀ ਜਾਵੇਗੀ।