ਅੰਮ੍ਰਿਤਸਰ: ਪੰਜਾਬ ਭਰ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ ਅਤੇ ਚੋਣ ਮੈਦਾਨ ਵਿੱਚ ਨਿੱਤਰੇ ਸਿਆਸੀ ਪਾਰਟੀਆਂ ਦੇ ਉਮੀਦਵਾਰ ਆਪੋ ਆਪਣੀ ਜਿੱਤ ਦਾ ਦਾਅਵਾ ਕਰਦੇ ਨਜਰ ਆ ਰਹੇ ਹਨ।
ਜੇਕਰ ਹਲਕਾ ਬਾਬਾ ਬਕਾਲਾ ਸਾਹਿਬ ਦੀ ਕੀਤੀ ਜਾਵੇ ਤਾਂ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ 'ਚ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ਮੀਆਂਵਿੰਡ ਵਲੋਂ ਹਲਕੇ ਦੇ ਵਿੱਚ ਪੈਂਦੇ ਪਿੰਡਾਂ ਦੇ ਵੱਖ-ਵੱਖ ਬਾਜਾਰਾਂ ਵਿੱਚ ਜਾ ਕੇ ਦੁਕਾਨਦਾਰ ਨੂੰ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਹਲਕਾ ਬਾਬਾ ਬਕਾਲਾ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਬਾਜਾਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਜਿਸ ਦੌਰਾਨ ਲੋਕਾਂ ਵਲੋਂ ਅਥਾਹ ਪਿਆਰ ਦਿੰਦਿਆਂ ਭਾਜਪਾ ਨੂੰ ਵੋਟ ਪਾਉਣ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ 3 ਵਾਰ ਵਿਧਾਇਕ ਰਹਿਣ ਦੌਰਾਨ ਲੋਕਾਂ ਦੀ ਸੇਵਾ ਦਾ ਮੌਕਾ ਮਿਲਿਆ ਹੈ। ਉਸ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਮੁੱਖ ਰੱਖਦਿਆਂ ਅੱਜ ਲੋਕਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਮਾਣ ਬਖਸ਼ਿਆ ਗਿਆ ਹੈ।
ਜਿਸ ਲਈ ਉਹ ਹਲਕੇ ਦੇ ਲੋਕਾਂ ਦੇ ਰਿਣੀ ਹਨ। ਈਵੀਐਮ ਮਸ਼ੀਨਾਂ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਬੜੀ ਪਾਰਦਰਸ਼ਤਾ ਨਾਲ ਚੋਣਾਂ ਕਰਵਾਈਆਂ ਜਾ ਰਹੀ ਹਨ। ਬਾਕੀ ਚੋਣਾਂ ਵਿੱਚ ਸਿਆਸੀ ਤੰਜ ਆਮ ਗੱਲ ਹੈ।
ਇਹ ਵੀ ਪੜ੍ਹੋ:- ਚੋਣਾਂ ਤੋਂ ਪਹਿਲਾਂ ਸਮਾਣਾ ’ਚ ਮਿਲਿਆ ਬੰਬ !