ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਬੀਤੀ ਰਾਤ 2 ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦੀ ਅਦਲਾ-ਬਦਲੀ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਦੋਹਾਂ ਮਰੀਜ਼ਾਂ ਦੀਆਂ ਲਾਸ਼ਾਂ 'ਤੇ ਗ਼ਲਤ ਟੈਗ ਲੱਗੇ ਹੋਣ ਕਾਰਨ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਮਰੀਜ਼ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਇੱਕ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਹਸਪਤਾਲ ਪ੍ਰਸ਼ਾਸਨ ਨੂੰ ਇਸ ਗ਼ਲਤੀ ਦਾ ਪਤਾ ਲੱਗਣ 'ਤੇ ਅਧਿਕਾਰੀਆਂ ਵਿੱਚ ਹਫੜਾ ਦਫੜੀ ਮੱਚ ਗਈ। ਇਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਡਾਕਟਰ ਰਮਨ ਸ਼ਰਮਾ ਨੇ ਕਿਹਾ ਕਿ ਇਹ ਬੜੀ ਅਣਸੁਖਾਵੀਂ ਘਟਨਾ ਵਾਪਰੀ ਹੈ।
ਇਹ ਵੀ ਪੜ੍ਹੋ: BSF ਦੇ ਜਵਾਨਾਂ ਨੂੰ ਵੱਡੀ ਸਫਲਤਾ, 300 ਕਰੋੜ ਦੀ ਹੈਰੋਇਨ ਕੀਤੀ ਬਰਾਮਦ
ਰਮਨ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ 2 ਮੈਂਬਰੀ ਕਮੇਟੀ ਬਣਾਈ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।