ETV Bharat / state

ਕੈਬਿਨੇਟ ਮੰਤਰੀ ਦੇ ਹਲਕੇ 'ਚ ਰੇਡ, ਲੱਖਾਂ ਲੀਟਰ ਲਾਹਣ ਤੇ ਦੇਸ਼ੀ ਸ਼ਰਾਬ ਬਰਾਮਦ

ਅੱਜ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਉੱਤੇ ਰੇਡ ਕੀਤੀ। ਇਸ ਰੇਡ ਦੌਰਾਨ ਵਿਭਾਗ ਨੂੰ ਵੱਡੀ ਮਾਤਰਾ ਵਿੱਚ ਲਾਹਣ ਦਾ ਜ਼ਖੀਰਾ, ਦੇਸ਼ੀ ਸ਼ਰਾਬ ਅਤੇ ਹੋਰ ਡਰੰਮ ਭੱਠੀਆਂ ਸਿਲੰਡਰ ਆਦਿ ਵੱਡੀ ਗਿਣਤੀ ਵਿੱਚ ਬਰਾਮਦ ਕੀਤੇ ਹਨ।

ਫ਼ੋਟੋ
ਫ਼ੋਟੋ
author img

By

Published : Mar 1, 2021, 4:14 PM IST

ਅੰਮ੍ਰਿਤਸਰ: ਕੈਪਟਨ ਸਰਕਾਰ ਨੇ ਪੰਜਾਬ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਦੌਰਾਨ ਜ਼ਹਿਰੀਲੀ ਸ਼ਰਾਬ ਨਾਲ ਕਈ ਮੌਤ ਵੀ ਹੋ ਚੁੱਕਿਆਂ ਹਨ ਉੱਥੇ ਹੀ ਅੱਜ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਉੱਤੇ ਰੇਡ ਕਰਕੇ ਵੱਡੀ ਮਾਤਰਾ ਵਿੱਚ ਲਾਹਣ ਦਾ ਜ਼ਖੀਰਾ, ਦੇਸ਼ੀ ਸ਼ਰਾਬ ਅਤੇ ਹੋਰ ਡਰੰਮ ਭੱਠੀਆਂ ਸਿਲੰਡਰ ਆਦਿ ਵੱਡੀ ਗਿਣਤੀ ਵਿੱਚ ਬਰਾਮਦ ਕੀਤੇ ਹਨ। ਇਸ ਰੇਡ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਅਤੇ ਐਕਸਾਈਜ਼ ਵਿਭਾਗ ਦੇ ਵੱਡੇ ਅਫ਼ਸਰ ਸ਼ਾਮਲ ਸਨ।

ਕੈਬਿਨੇਟ ਮੰਤਰੀ ਦੇ ਹਲਕੇ 'ਚ ਰੇਡ, ਲੱਖਾਂ ਲੀਟਰ ਲਾਹਣ ਤੇ ਦੇਸ਼ੀ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖਿਆਲਾ ਕਲਾਂ ਵਿਖੇ ਨਾਜਾਇਜ਼ ਸ਼ਰਾਬ ਦਾ ਧੰਦਾ ਬਹੁਤ ਵੱਡੇ ਪੱਧਰ ਉੱਤੇ ਚੱਲ ਰਿਹਾ ਹੈ। ਇਸ ਦੇ ਚਲਦੇ ਉਨ੍ਹਾਂ ਨੇ ਰੈੱਡ ਰੋਜ਼ ਆਪ੍ਰੇਸ਼ਨ ਦੇ ਤਹਿਤ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਰੋਕਣ ਲਈ ਵੱਡੇ ਪੱਧਰ ਉੱਤੇ ਰੇਡ ਕੀਤੀ। ਇਸ ਵਿੱਚ ਲੱਖਾਂ ਲੀਟਰ ਲਾਹਣ, ਲੱਖਾਂ ਲੀਟਰ ਨਾਜਾਇਜ਼, ਸੈਂਕੜੇ ਡਰੰਮ ਸਿਲੰਡਰ ਅਤੇ ਹੋਰ ਸਮਾਨ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ:ਭਾਰਤ ਬਾਇਓਟੈਕ ਟੀਕੇ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਸੰਦੇਸ਼

ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਉਨ੍ਹਾਂ ਨੇ ਅੱਠ ਦੇ ਕਰੀਬ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦੇ ਸੀ। ਉਨ੍ਹਾਂ ਕਿਹਾ ਕਿ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਸ਼ਰਾਬ ਬਣਾਉਣ ਵਿੱਚ ਬਹੁਤ ਹੀ ਗ਼ਲਤ ਚੀਜ਼ਾਂ ਵਰਤਦੇ ਹਨ ਜਿਨ੍ਹਾਂ ਵਿੱਚ ਯੂਰੀਆ ਵੀ ਵਰਤਦੇ ਹਨ ਜੋ ਕਿ ਯੂਰੀਆ ਇਨਸਾਨ ਦੇ ਅੰਦਰ ਜਾ ਕੇ ਉਸ ਦਾ ਬਹੁਤ ਨੁਕਸਾਨ ਕਰਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.