ਅੰਮ੍ਰਿਤਸਰ: ਐਕਸਾਈਜ਼ ਵਿਭਾਗ (Excise department) ਦੀ ਟੀਮ ਵੱਲੋਂ ਵਿਸ਼ੇਸ਼ ਰੇਡ ਦੌਰਾਨ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ (Illegal alcohol) ਤੇ ਲਾਹਨ ਬਰਾਮਦ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਐਕਸਾਈਜ਼ ਵਿਭਾਗ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ। ਜਿਸ ਸਦਕਾ ਨਾਜਾਇਜ਼ ਸ਼ਰਾਬ ਤੇ ਲਾਹਨ ਦੇ ਕਾਰੋਬਾਰ ਤੇ ਨਕੇਲ ਕਸੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਕਸਾਈਜ਼ ਇੰਸਪੈਕਟਰ ਅਵਤਾਰ ਸਿੰਘ (Excise Inspector Avtar Singh) ਨੇ ਦੱਸਿਆ ਕਿ ਕਾਫੀ ਦੇਰ ਤੋਂ ਇਲਾਕੇ ਵਿੱਚ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਸਮੇਂ ਸਮੇਂ ਤੇ ਸੂਚਨਾ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ।
ਓਹਨਾਂ ਦਸਿਆ ਕਿ ਕੀਤੀ ਰੇਡ ਦੌਰਾਨ ਪਾਣੀ ਵਾਲਿਆਂ 500 ਲੀਟਰ ਦੀਆਂ 4 ਟੈਂਕੀਆਂ ਚ ਭਰੀ ਲਾਹਨ ਸਣੇ 3200 ਲੀਟਰ ਲਾਹਣ ਅਤੇ 150 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ ਹੈ ਅਤੇ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਕਾਂਗਰਸ ਦੀ ਮੌਜੂਦਾ ਸਰਕਾਰ (The current Congress government) ਦੇ ਸਰਪੰਚ ਦੇ ਘਰੋ ਲੱਗਭਗ 3200 ਲੀਟਰ ਲਾਹਣ ਅਤੇ ਪੰਜ ਵੱਡੀਆਂ ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਅਤੇ ਨਾਲ ਹੀ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਜਾਣ ਵਾਲਾ ਵਿਅਕਤੀ ਮੌਜੂਦਾ ਸਰਪੰਚ ਦਾ ਭਣੋਈਆਂ ਹੈ।
ਇਸ ਮੌਕੇ ਜੀਐਮ ਗੁਰਪ੍ਰੀਤ ਸਿੰਘ ਗੋਪੀ ਨੇ ਦੱਸਿਆ ਕਿ ਕੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਪਿੰਡ ਚੁਗਾਵਾਂ ਵਿਖੇ ਕਾਂਗਰਸ ਸਰਕਾਰ ਦੇ ਹੀ ਮਜੂਦਾ ਸਰਪੰਚ ਦੀ ਦੇਖ-ਰੇਖ ਵਿਚ ਦੇਸੀ ਸ਼ਰਾਬ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਉਤੇ ਉਨ੍ਹਾਂ ਲੰਮੇ ਸਮੇਂ ਤੋਂ ਹੋ ਰਹੇ ਸ਼ਰਾਬ ਦੇ ਨਜ਼ਾਇਜ ਕਾਰੋਬਾਰ ਨੂੰ ਰੋਕਣ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤੜਕਸਾਰ ਪੁਲਿਸ ਦੀਆਂ ਟੀਮਾਂ ਵੱਲੋਂ ਰੇਡ ਕੀਤੀ ਗਈ, ਤਾਂ ਭਾਰੀ ਮਾਤਰਾ ਵਿੱਚ ਦੇਸੀ ਲਾਹਣ ਅਤੇ 150 ਬੋਤਲ ਦੇਸੀ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Iphone ਕਾਰਨ ਹੋਇਆ ਨੌਜਵਾਨ ਦਾ ਕਤਲ, ਜਾਣੋਂ ਪੂਰਾ ਮਾਮਲਾ