ਅੰਮ੍ਰਿਤਸਰ: ਐੱਸਜੀਪੀਸੀ ਵੱਲੋਂ ਕੱਢੇ ਗਏ 523 ਮੁਲਾਜ਼ਮਾ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅਜੇ ਵੀ ਜਾਰੀ ਹੈ। ਇਸ ਦੇ ਬਾਵਜੂਦ ਐੱਸਜੀਪੀਸੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਮੰਗਲਵਾਰ ਨੂੰ ਇੱਥੇ ਇੱਕ ਮੁਲਾਜ਼ਮ ਨੇ ਜ਼ਹਿਰੀਲੀ ਵਸਤੂ ਖਾ ਲਈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ।
ਮੁਲਾਜ਼ਮ ਦੇ ਘਰਦਿਆਂ ਅਤੇ ਬਾਕੀ ਮੁਲਾਜ਼ਮਾਂ ਦਾ ਕਹਿਣਾ ਹੈ ਉਹ ਸਫ਼ਾਈ ਕਰਮਚਾਰੀ ਸੀ ਤੇ ਉਹ 175 ਰੁਪਏ ਦਿਹਾੜੀ 'ਤੇ ਕੰਮ ਕਰਦੇ ਸਨ। ਇੱਕ ਪਾਸੇ ਹਰ ਸਰਕਾਰ ਬੇਰੁਜ਼ਗਾਰੀ ਖ਼ਤਮ ਕਰਨ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਕੰਮ ਲਈ ਭੁੱਖ ਹੜਤਾਲ 'ਤੇ ਬੈਠਣਾ ਪੈਂਦਾ ਹੈ।
ਮੁਲਾਜ਼ਮਾਂ ਦਾ ਕਹਿਣਾ ਸੀ ਕਿ ਛੇਤੀ ਤੋਂ ਛੇਤੀ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਜੇ ਬਾਅਦ ਵਿੱਚ ਕੁੱਝ ਵੀ ਹੋਇਆ ਤਾਂ ਉਸ ਦੀ ਜਿੰਮੇਵਾਰ ਐੱਸਜੀਪੀਸੀ ਹੋਵੇਗੀ।
ਪੁਲਿਸ ਦਾ ਕਹਿਣਾ ਹੈ ਕਿ ਐੱਸਜੀਪੀਸੀ ਵਿਰੁੱਧ ਮੁਲਾਜ਼ਮਾਂ ਨੇ ਕਾਫ਼ੀ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਭੁੱਖ ਹੜਤਾਲ ਰੱਖੀ ਹੋਈ ਸੀ ਤੇ ਉਨ੍ਹਾਂ ਮੁਲਾਜ਼ਮਾਂ ਵਿੱਚੋ ਇਕ ਮੁਲਾਜ਼ਮ ਨੇ ਕੋਈ ਜਹਰੀਲੀ ਚੀਜ਼ ਖਾ ਲਈ। ਉਨ੍ਹਾਂ ਕਿਹਾ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।