ਅੰਮ੍ਰਿਤਸਰ :ਸਿੱਖ ਧਰਮ ਦੇ ਛੇਵੀ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਦਿਵਸ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂਸਵੇਰ ਤੋਂ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ। ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸਿੱਖ ਧਰਮ ਦੇ ਛੇਵੀਂ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਹੈ ਅਤੇ ਉਹ ਸੱਚਖੰਡ ਸ੍ਰੀ ਦਰਬਾਰ ਸਵੇਰ ਤੋਂ ਹੀ ਨਤਮਸਤਕ ਹੋਣ ਲਈ ਪਹੁੰਚੇ ਹਨ।
ਉਨ੍ਹਾਂ ਨੇ ਕਿਹਾ ਕਿ ਸਵੇਰ ਤੋਂ ਲੈ ਕੇ ਸ਼ਾਮ ਤਕ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ ਉੱਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕਰਵਾਈ ਗਈ ਜੋ ਕਿ ਅਤਿ ਮਨਮੋਹਕ ਸੀ ਉੱਥੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਦਾ ਨਜ਼ਾਰਾ ਜ਼ਿੰਦਗੀ ਚ ਕਦੀ ਨਹੀਂ ਵੇਖਿਆ।
ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਗੁਰੂ ਚਰਨਾਂ ਅੱਗੇ ਅਰਦਾਸ ਕਰਦੇ ਹਨ ਕਿ ਕੋਰੋਨਾਵਾਇਰਸ ਕੋਰੋਨਾਵਾਇਰਸ ਵਰਗੀ ਨਾਮੁਰਾਦ ਬਿਮਾਰੀ ਤੋਂ ਸਾਨੂੰ ਰਾਹਤ ਮਿਲੇ ਸੰਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਦਾ ਨਜ਼ਾਰਾ ਲਿਆ ਗਿਆ ਸੀ ਉਸੇ ਦਾ ਅਨੁਭਵ ਨੂੰ ਵੇਖਦੇ ਹੋਏ ਅੱਜ ਇਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਅਲੌਕਿਕ ਆਤਿਸ਼ਬਾਜ਼ੀ ਦੇਖੀ ਗਈ ਅਤੇ ਨਾਲ ਹੀ ਕਿਹਾ ਕਿ ਸ੍ਰੀ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਭ ਨੂੰ ਲੱਖ ਲੱਖ ਵਧਾਈ ਵੀ ਦਿੰਦੇ ਹਨ ।