ਅੰਮ੍ਰਿਤਸਰ: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਲੁਟੇਰਿਆਂ ਵੱਲੋਂ ਲੁੱਟ ਦੀਆਂ ਵਾਰਦਾਤਾਂ ਨੂੰ ਸ਼ੇਰਆਮ ਅੰਜਾਮ ਦਿੱਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਅੰਦਰ ਦਿਨ-ਦਿਹਾੜੇ ਲੁਟੇਰੇ ਨਕਲੀ ਪੁਲਿਸ ਮੁਲਜ਼ਮ (Fake police accused) ਬਣ ਕੇ ਦੁਕਾਨਦਾਰਾਂ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ। ਜਿਸ ਦੀ ਤਾਜ਼ਾ ਤਸਵੀਰ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਮੋਬਾਈਲ ਦੁਕਾਨ (Mobile shop) ‘ਤੇ ਕੰਮ ਕਰਨ ਵਾਲੇ ਨੌਜਵਾਨ ਤੋਂ ਕੁਝ ਪੁਲਿਸ ਕਰਮਚਾਰੀਆਂ ਵੱਲੋਂ 90 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਹਾਲਾਂਕਿ ਇਹ ਰਿਸ਼ਵਤ ਉਸ ਨੌਜਵਾਨ ਨੂੰ ਡਰਾਉਂਦੇ ਧਮਕਾਉਂਦੇ ਹੋਏ ਮੰਗੀ ਗਈ ਸੀ। ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਵਿਜੇ ਨਗਰ ਪੁਲਿਸ ਚੌਂਕੀ (Vijay Nagar Police Station) ਦੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ ਵੱਲੋਂ ਬੜੇ ਹੀ ਸੂਝਵਾਨ ਢੰਗ ਨਾਲ ਇਸ ਕੇਸ ਨੂੰ ਹੱਲ ਕੀਤਾ ਗਿਆ।
ਇਹ ਵੀ ਪੜ੍ਹੋ:ਰਾਸ਼ਟਰਪਤੀ ਚੋਣ: ਭਾਜਪਾ ਨੂੰ ਸਮਰਥਨ ਦੇਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ ਅਕਾਲੀ ਦਲ
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ ਕੁਲਦੀਪ ਸਿੰਘ (Police Officer Kuldeep Singh) ਦਾ ਕਹਿਣਾ ਹੈ ਕਿ ਜੋ ਮੁਲਜ਼ਮ ਫੜੇ ਗਏ ਹਨ, ਉਹ ਨਕਲੀ ਪੁਲਿਸ (Fake police) ਵਾਲੇ ਹਨ ਅਤੇ ਉਨ੍ਹਾਂ ਵੱਲੋਂ ਜਾਣ-ਬੁੱਝ ਕੇ ਇਸ ਦੁਕਾਨ ਦੇ ਮਾਲਕ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਵੱਲੋਂ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉੱਥੇ ਹੀ ਉਨ੍ਹਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 32 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ:ਡੈਪੂਟੇਸ਼ਨ ਦੀ ਚਰਚਾ ਵਿਚਾਲੇ DGP ਵੀ.ਕੇ ਭਵਰਾ ਵੱਲੋਂ ਛੁੱਟੀ ਦੀ ਮੰਗ !