ਅੰਮ੍ਰਿਤਸਰ: ਚਾਂਦ ਐਵੀਨਿਊ 'ਚ 13 ਸਾਲਾ ਨਾਬਾਲਗ ਲੜਕੀ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ 'ਚ ਉਹ ਪਿਸਤੌਲ ਨਾਲ 7 ਗੋਲੀਆਂ ਚਲਾਉਂਦੀ ਨਜ਼ਰ (The girl was firing continuously with the revolver) ਆ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਨਾਬਾਲਗ ਲੜਕੀ ਦਾ ਪਰਿਵਾਰ ਸਾਹਮਣੇ ਆਇਆ (family explained the reason behind the viral video girl was firing continuously) ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦੀ ਇੱਕ ਦੋਸਤ ਹੈ ਅਤੇ ਦੋ ਦਿਨ ਪਹਿਲਾਂ ਉਸ ਦੋਸਤ ਦੇ ਪਰਿਵਾਰ ਨਾਲ ਝਗੜਾ ਹੋਇਆ ਸੀ।
ਸਾਲ 2022 ਦਾ ਵੀਡੀਓ: ਜਿਨ੍ਹਾ ਨਾਲ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਵੀਡੀਓ ਨਵੇਂ ਸਾਲ ਵਾਲੇ ਦਿਨ 2022 ਵਿੱਚ ਪਾਈ ਸੀ ਜੋ ਕਿ ਉਸ ਦਿਨ ਹੀ ਡਿਲੀਟ ਕਰ ਦਿੱਤਾੀ ਸੀ। ਜਿਸ ਦਾ ਸਬੂਤ ਉਨ੍ਹਾਂ ਕੋਲ ਹੈ। ਪਰ ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਦੋਸਤ ਦੇ ਮਾਤਾ-ਪਿਤਾ ਨੇ ਇਹ ਵੀਡੀਓ ਵਾਇਰਲ ਕਰ ਦਿੱਤੀ ਹੈ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਜਿਸ ਨੇ ਵੀ ਇਹ ਵੀਡੀਓ ਵਾਇਰਲ ਕੀਤੀ ਹੈ। ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਪੁਲਿਸ ਨੇ ਕਿਹਾ: ਏ.ਸੀ.ਪੀ ਨੇ ਕਿਹਾ ਕਿ ਇਸ ਲੜਕੀ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਲੜਕੀ ਕਿੱਥੇ ਰਹਿੰਦੀ ਹੈ। ਸਾਡੀ ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਰਾਣੇ ਅੰਦੇਸ਼ ਕਰਵਾਏ ਯਾਦ : ਏ.ਸੀ.ਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਸੀ ਕਿ ਕੋਈ ਵੀ ਵਿਅਕਤੀ ਹਥਿਆਰਾਂ ਸਮੇਤ ਆਪਣੀ ਫੋਟੋ ਫੇਸਬੁੱਕ ਜਾਂ ਸੋਸ਼ਲ ਮੀਡੀਆ 'ਤੇ ਅਪਲੋਡ ਨਹੀਂ ਕਰੇਗਾ। ਇਸ ਲਈ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਸੀ ਤਾਂ ਜੋ ਲੋਕ ਅਪਲੋਡ ਕੀਤੀਆਂ ਤਸਵੀਰਾਂ ਆਦਿ ਨੂੰ ਡਿਲੀਟ ਕਰ ਸਕਣ। ਏਸੀਪੀ ਨੇ ਕਿਹਾ ਕਿ ਜੇਕਰ ਫੇਸਬੁੱਕ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤੁਹਾਡੀਆਂ ਫੋਟੋਆਂ ਪਾਈਆਂ ਗਈਆਂ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ: ਕੋਰੋਨਾ ਦੀ ਦਸਤਕ ਨਾਲ ਪ੍ਰਵਾਸੀ ਲੇਬਰ 'ਚ ਸਹਿਮ, 2 ਸਾਲ ਪਹਿਲਾਂ ਘਰਾਂ ਨੂੰ ਵਾਪਸੀ ਸਮੇਂ ਹੋਈ ਸੀ ਦੁਰਗਤੀ, ਸਨਅਤਕਾਰ ਵੀ ਘਬਰਾਏ