ETV Bharat / state

ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਅੰਮ੍ਰਿਤਪਾਲ ਤੇ ਬਾਜੇਕੇ ਨੂੰ ਮਿਲੇ ਪਰਿਵਾਰਕ ਮੈਂਬਰ, ਪਰਿਵਾਰਾਂ ਨੇ ਮਦਦ ਲਈ ਐੱਸਜੀਪੀਸੀ ਦਾ ਕੀਤਾ ਧੰਨਵਾਦ - ਸ਼੍ਰੋਮਣੀ ਕਮੇਟੀ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਅੰਦਰ ਮੁਲਾਕਾਤ ਕੀਤੀ। ਅੰਮ੍ਰਿਤਸਰ ਏਅਰਪੋਰਟ ਉੱਤੇ ਵਾਪਿਸ ਪਹੁੰਚਣ ਤੋਂ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਭਗਵੰਤ ਸਿੰਘ ਬਾਜੇਕੇ ਦੇ ਪਿਤਾ ਨੇ ਮੁਲਾਕਾਤ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਅਤੇ ਸਾਰੇ ਸਾਥੀ ਚੜ੍ਹਦੀਕਲਾ ਵਿੱਚ ਹਨ।

Family members of Amritpal and Bhagwant Singh Bajake, detained in Dibrugarh Jail, reached Amritsar
ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਅੰਮ੍ਰਿਤਪਾਲ ਅਤੇ ਭਗਵੰਤ ਸਿੰਘ ਬਾਜੇਕੇ ਨੂੰ ਮਿਲੇ ਪਰਿਵਾਰਕ ਮੈਂਬਰ, ਪਰਿਵਾਰਾਂ ਨੇ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ
author img

By

Published : Apr 29, 2023, 6:55 AM IST

ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਅੰਮ੍ਰਿਤਪਾਲ ਅਤੇ ਭਗਵੰਤ ਸਿੰਘ ਬਾਜੇਕੇ ਨੂੰ ਮਿਲੇ ਪਰਿਵਾਰਕ ਮੈਂਬਰ, ਪਰਿਵਾਰਾਂ ਨੇ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ: ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਮੁਲਜ਼ਮਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਗਈ। ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੁਲਾਕਾਤ ਕਰਕੇ ਅੰਮ੍ਰਿਤਸਰ ਵਾਪਸ ਪੁੱਜੇ। ਇਹ ਮੁਲਾਕਾਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਹੋਈ ਅਤੇ ਪੰਜਾਬ ਤੋਂ ਹਵਾਈ ਮਾਰਗ ਰਾਹੀਂ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਡਿਬਰੂਗੜ੍ਹ ਪੁੱਜੇ ਸਨ।

ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ: ਜੇਲ੍ਹ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ ਦੇ ਪਿਤਾ ਰਜਿੰਦਰ ਸਿੰਘ ਸਿੰਘ ਨੇ ਅੰਮ੍ਰਿਤਪਾਲ ਅਤੇ ਭਗਵੰਤ ਸਿੰਘ ਬਾਜੇਕੇ ਨਾਲ ਮੁਲਾਕਾਤ ਕੀਤੀ। ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ। ਮੁਲਾਕਾਤ ਕਰਨ ਤੋਂ ਬਾਅਦ ਨਜ਼ਰਬੰਦਾਂ ਦੇ ਪਰਿਵਾਰਕ ਮੈਂਬਰ ਖੁਸ਼ ਨਜ਼ਰ ਆਏ । ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਰੇ ਨੌਜਵਾਨਾਂ ਚੜ੍ਹਦੀ ਕਲਾ ਵਿੱਚ ਹਨ । ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਂਦਾ ਜਾਵੇ ਅਤੇ ਬਾਅਦ ਵਿੱਚ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਪਰਿਵਾਰਿਕ ਮੈਂਬਰਾਂ ਦਾ ਅਸਾਮ ਵਿੱਚ ਜਾ ਕੇ ਮਿਲਣਾ ਬਹੁਤ ਮੁਸ਼ਕਲ ਸੀ ਪਰ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਸਦਕਾ ਇਹ ਮੁਲਾਕਾਤ ਸੰਭਵ ਹੋ ਸਕੀ।

ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ: ਜ਼ਿਕਰਯੋਗ ਹੈ ਕਿ ਅਜਨਾਲਾ ਥਾਣੇ ਦੇ ਬਾਹਰ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਾਥੀਆਂ ਦੇ ਉਪਰ ਪੁਲਿਸ ਵੱਲੋ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਪੁਲਿਸ ਨੂੰ ਚਕਮਾ ਦੇ ਕੇ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਸੀ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਜੇਲ੍ਹ ਵਿੱਚ ਭੇਜਿਆ ਗਿਆ ਅਤੇ ਅੰਮ੍ਰਿਤਪਾਲ ਸਮੇਤ ਉਸ ਦੇ ਸਾਥੀਆਂ ਦੇ ਉੱਤੇ NSA ਤਹਿਤ ਮਾਮਲਾ ਦਰਜ ਕੀਤਾ ਗਿਆ। ਹੁਣ ਅੰਮ੍ਰਿਤਪਾਲ ਸਿੰਘ ਦੀ ਵੀ ਗ੍ਰਿਫਤਾਰੀ ਹੋ ਚੁੱਕੀ ਹੈ ਜਿਸ ਤੋਂ ਬਾਅਦ ਆਸਾਮ ਜੇਲ੍ਹ ਵਿੱਚ ਨਜ਼ਰਬੰਦ ਮੁਲਜ਼ਮਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਆਏ ਹਨ।

ਇਹ ਵੀ ਪੜ੍ਹੋ: ਐਂਟੀ ਗੈਂਗਸਟਰ ਟਾਸਕਫੋਰਸ ਦੀ ਵੱਡੀ ਕਾਮਯਾਬੀ, ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਵਾਲੇ ਗਿਰੋਹ ਦਾ ਪਰਦਾਫਾਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.