ਅੰਮ੍ਰਿਤਸਰ: ਜ਼ਿਲ੍ਹੇ ਦੇ 22 ਨੰਬਰ ਫਾਟਕ ਲਵਕੁਸ਼ ਨਗਰ ਚ ਬੰਬ ਬਲਾਸਟ ਹੋਣ ਕਰਕੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਪੀੜਤ ਪਰਿਵਾਰ ਵੱਲੋਂ 24 ਘੰਟੇ ਦੀ ਭੁੱਖ ਹੜਤਾਲ ਕੀਤੀ ਗਈ ਹੈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਆਮ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਤਾਂ ਜਰੂਰ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਜਿਸ ਕਾਰਨ ਆਮ ਲੋਕਾਂ ਨੂੰ ਸੜ੍ਹਕਾਂ ’ਤੇ ਉਤਰ ਕੇ ਇਨਸਾਫ ਲੈਣ ਦੀ ਲੋੜ ਪੈਂਦੀ ਹੈ। ਪੀੜਤ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ।
ਦੂਜੇ ਪਾਸੇ ਭੁੱਖ ਹੜਤਾਲ ’ਤੇ ਬੈਠੇ ਪਰਿਵਾਰ ਦਾ ਸਾਰ ਲੈਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ.ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਦਲਿਤ ਵਰਗ ਦੇ ਦੋ ਵਿਅਕਤੀ ਮਾਰੇ ਗਏ ਸਨ ਜਿਸ ਤੇ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਲਗਵਾਉਣੀ ਚਾਹੀਦੀ ਹੈ। ਜਦੋਂ ਤੱਕ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਹੈ, ਉਦੋਂ ਤੱਕ ਉਨ੍ਹਾਂ ਵੱਲੋਂ ਪਰਿਵਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਇਹ ਵੀ ਪੜੋ: ਪੰਜਾਬ ਦੇ ਬਿਜਲੀ ਸੰਕਟ ਨੇ ਸਰਕਾਰ 'ਸੀਤ' ਕੀਤੀ ਤੇ ਵਿਰੋਧੀਆਂ ਦੇ ਪਾਰੇ 'ਹਾਈ'