ਅੰਮ੍ਰਿਤਸਰ: ਅੰਮ੍ਰਿਤਸਰ ਦੇ 22 ਨੰਬਰ ਫਾਟਕ ਲਵਕੁਸ਼ ਨਗਰ ਚ ਬੰਬ ਬਲਾਸਟ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ।ਜਿਸ ਕਾਰਨ ਪੀੜਤ ਪਰਿਵਾਰ ਵੱਲੋਂ 24 ਘੰਟੇ ਦੀ ਭੁੱਖ ਹੜਤਾਲ ਕੀਤੀ ਗਈ ਹੈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਆਮ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਜਰੂਰ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਜਿਸ ਕਾਰਨ ਆਮ ਲੋਕਾਂ ਨੂੰ ਸੜ੍ਹਕਾਂ ’ਤੇ ਉੱਤਰਨਾ ਪੈਂਦਾ ਹੈ। ਪੀੜਤ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ।
ਦੂਜੇ ਪਾਸੇ ਭੁੱਖ ਹੜਤਾਲ ’ਤੇ ਬੈਠੇ ਪਰਿਵਾਰ ਦੀ ਸਾਰ ਲੈਣ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਨੇਤਾ ਸੋਹਨ ਸਿੰਘ ਨਾਗੀ ਨੇ ਕਿਹਾ ਕਿ ਦਲਿਤ ਵਰਗ ਦੇ ਦੋ ਵਿਅਕਤੀ ਮਾਰੇ ਗਏ ਸਨ। ਜਿਸ ਤੇ ਆਪ ਪਾਰਟੀ ਦੇ ਨੇਤਾ ਨੇ ਕਿਹਾ ਕਿ ਸਰਕਾਰ ਨੂੰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ। ਜਦੋਂ ਤੱਕ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਹੈ, ਉਦੋਂ ਤੱਕ ਉਨ੍ਹਾਂ ਵੱਲੋਂ ਪਰਿਵਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਇਹ ਵੀ ਪੜੋ: ਨਹੀਂ ਰਹੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਸੀਐਮ ਵੀਰਭੱਦਰ ਸਿੰਘ