ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਦੇ ਵਿੱਚੋਂ ਨਵਜੰਮਿਆ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ ਅਤੇ ਸੀਸੀਟੀਵੀ ਵੀਡੀਓ ਦੇ ਅਧਾਰ 'ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰਦੇ ਹੋਏ ਛਾਪੇਮਾਰੀ ਕੀਤੀ ਜਾ ਰਹੀ ਸੀ। ਉਧਰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਚੋਰੀ ਹੋਇਆ ਬੱਚਾ ਨਹੀਂ ਲੱਗ ਸਕਿਆ, ਜਿਸ ਨੂੰ ਲੈ ਕੇ ਅੱਜ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਸਾਰੇ ਪਾਸੇ ਤੋਂ ਟ੍ਰੈਫਿਕ ਨੂੰ ਰੋਕ ਦਿੱਤਾ ਗਿਆ।
ਪਰਿਵਾਰ ਨੇ ਲਾਏਪੁਲਿਸ 'ਤੇ ਇਲਜ਼ਾਮ: ਇਸ ਦੌਰਾਨ ਬੱਚੇ ਦੇ ਪਿਤਾ ਨੇ ਕਿਹਾ ਸੀ ਕਿ ਕਰੀਬ 14 ਸਾਲ ਬਾਅਦ ਉਨ੍ਹਾਂ ਦੇ ਘਰ ਨੰਨ੍ਹੇ ਬੱਚੇ ਦੇ ਕਦਮ ਪਏ ਤੇ ਉਸ ਨੂੰ ਵੀ ਕਿਸੇ ਨੇ ਚੋਰੀ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਉਸ ਨੂੰ ਲਾਰੇ ਲਗਾ ਰਹੀ ਹੈ ਅਤੇ ਇਹ ਕਹਿ ਰਹੀ ਹੈ ਕਿ ਬੱਚਾ ਕੁਝ ਦੇਰ ਤੱਕ ਤੁਹਾਡੇ ਹੱਥ ਵਿੱਚ ਦੇ ਦਿੱਤਾ ਜਾਵੇਗਾ। ਲੇਕਿਨ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਬੱਚਾ ਹੁਣ ਤੱਕ ਉਹਨਾਂ ਨੂੰ ਨਹੀਂ ਮਿਲਿਆ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਉਹਨਾਂ ਵੱਲੋਂ ਰੋਡ ਰੋਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਨੂੰ ਪੁਲਿਸ ਕੋਈ ਸਪੱਸ਼ਟ ਜਵਾਬ ਨਹੀਂ ਦਿੰਦੀ, ਅਸੀਂ ਇਸੇ ਤਰੀਕੇ ਹੀ ਆਪਣਾ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ।
- War Against Drugs: ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ BKU ਉਗਰਾਹਾਂ ਵਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ
- Amritpal Singh News: ਅਸਾਮ ਦੀ ਜੇਲ੍ਹ 'ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣ ਦੇ ਵਿਰੁੱਧ ਅੰਮ੍ਰਿਤਸਰ ਡੀਸੀ ਨੂੰ ਦਿੱਤਾ ਮੰਗ ਪੱਤਰ
- No Perfume Spray On Guru Granth Sahib: ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਉੱਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ, ਜਾਣੋ ਕਾਰਨ
ਪੁਲਿਸ ਨੇ ਕਾਬੂ ਕੀਤੇ ਦੋ ਮੁਲਜ਼ਮ: ਦੂਸਰੇ ਪਾਸੇ ਇਸ ਮਾਮਲੇ ਵਿੱਚ ਮਜੀਠਾ ਰੋਡ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ 'ਤੇ ਕਾਰਵਾਈ ਕਰ ਰਹੀ ਹੈ ਤੇ ਹੁਣ ਤੱਕ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਹਿਰਾਸਤ 'ਚ ਲੈਕੇ ਉਹਨਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਲਦ ਹੀ ਉਸ ਔਰਤ ਨੂੰ ਵੀ ਗ੍ਰਿਫਤਾਰ ਕਰ ਲਵੇਗੀ, ਜਿਸ ਵੱਲੋਂ ਬੱਚਾ ਚੋਰੀ ਕੀਤਾ ਗਿਆ ਸੀ, ਲੇਕਿਨ ਪਰਿਵਾਰ ਵੱਲੋਂ ਫਿਰ ਵੀ ਜਾਣ ਬੁਝ ਕੇ ਪੁਲਿਸ 'ਤੇ ਦਬਾਅ ਬਣਾਉਣ ਲਈ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।