ETV Bharat / state

ਕਿਸਾਨ ਆਗੂ ਦਾਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ - Kirti Kisan Union

ਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਪਾਸੇ ਜਿਥੇ ਅੰਨਦਾਤੇ ਵਲੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ ਉਥੇ ਹੀ ਇਸ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ।

Farmer dies of heart attack
Farmer dies of heart attack
author img

By

Published : Feb 21, 2021, 10:43 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਪਾਸੇ ਜਿਥੇ ਅੰਨਦਾਤੇ ਵੱਲੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ ਉਥੇ ਹੀ ਇਸ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ।

ਕਿਸਾਨ ਆਗੂ ਦਾਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦਾਤਾਰ ਸਿੰਘ ਅੱਜ ਅੰਮ੍ਰਿਤਸਰ ਵਿਖੇ ਵਿਰਸਾ ਵਿਹਾਰ 'ਚ ਕਰਵਾਏ ਜਾ ਰਹੇ ਕਿਸਾਨੀ ਸੰਘਰਸ਼ ਅਤੇ ਪੰਜਾਬ ਕਿੱਧਰ ਨੂੰ ਜਾ ਰਿਹੈ ਸੈਮੀਨਾਰ ਦੌਰਾਨ ਬੋਲਦਿਆਂ ਅਚਾਨਕ ਹੇਠਾਂ ਡਿੱਗ ਪਏ। ਇਸ ਦੌਰਾਨ ਉਥੇ ਮੌਜੂਦ ਪ੍ਰਬੰਧਕਾਂ ਵੱਲੋਂ ਦਾਤਾਰ ਸਿੰਘ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮ੍ਰਿਤਕ ਦਾਤਾਰ ਸਿੰਘ ਪੜ੍ਹੇ ਲਿਖੇ ਤੇ ਸੂਝਵਾਨ ਕਿਸਾਨ ਨੇਤਾ ਸਨ। ਉਨ੍ਹਾਂ ਦੀ ਯਾਤਰਾ ਵਿੱਚ ਵੱਖ ਵੱਖ ਕਿਸਾਨ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਸ਼ਿਰਕਤ ਕੀਤੀ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ: ਬਰਨਾਲਾ ਦੀ ਕਿਸਾਨ-ਮਜ਼ਦੂਰ ਮਹਾਰੈਲੀ 'ਚ ਲੱਖਾਂ ਦਾ ਇਕੱਠ

ETV Bharat Logo

Copyright © 2025 Ushodaya Enterprises Pvt. Ltd., All Rights Reserved.