ਅੰਮ੍ਰਿਤਸਰ: ਪਿਛਲੀ 26 ਨਵੰਬਰ 2022 ਤੋਂ ਲਗਾਤਾਰ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 15 ਦਸੰਬਰ ਤੋਂ ਕਿਸਾਨਾਂ ਵੱਲੋਂ ਕਿ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ੇ ਵੀ ਜਾਮ ਕੀਤੇ ਹੋਏ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਨੂੰ ਪੰਜਾਬ ਵਿੱਚ 3 ਘੰਟੇ ਲਈ ਰੇਲ (farmers will bandh Punjab on January 29) ਰੋਕੋ ਅੰਦੋਲਨ ਕੀਤਾ ਜਾਵੇਗਾ।
29 ਜਨਵਰੀ ਤੋਂ ਪਹਿਲਾ ਕਿਸਾਨਾਂ ਵੱਲੋਂ ਵੱਖ-ਵੱਖ ਪ੍ਰਦਰਸਨ:- ਇਸ ਦੌਰਾਨ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ (Farmer leader Sarwan Singh Pandher) ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਦੇ ਚੱਲ ਰਹੇ ਮੋਰਚੇ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ 11 ਜਨਵਰੀ ਨੂੰ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਾਰੇ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।
26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਦਿੱਲੀ ਫ਼ਤਿਹ ਦਿਵਸ ਮਨਾਇਆ ਜਾਵੇਗਾ:- ਸਰਵਨ ਸਿੰਘ ਪੰਧੇਰ ਨੇ ਕਿਹਾ ਸਾਰੇ ਪੰਜਾਬ ਵਿਚ ਇੰਡਸਟਰੀ ਵੱਲੋਂ ਦਰਿਆਵਾਂ ਵਿੱਚ ਤੇ ਜ਼ਮੀਨ ਹੇਠਲਾ ਪਾਣੀ ਪਾਉਣ ਤੋਂ ਰੋਕਣ ਲਈ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਤੋਂ ਬਾਅਦ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਉੱਤੇ ਵਿਸ਼ਾਲ ਇਕੱਠ ਕੀਤੇ ਜਾਣਗੇ ਅਤੇ ਦਿੱਲੀ ਫ਼ਤਿਹ ਦਿਹਾੜੇ ਵਜੋਂ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦੀਆਂ ਮੰਗਾਂ ਉੱਤੇ ਆਵਾਜ਼ ਬੁਲੰਦ ਕੀਤੀ ਜਾਵੇ।
29 ਜਨਵਰੀ ਨੂੰ ਪੂਰੇ ਪੰਜਾਬ ਵਿੱਚ 3 ਘੰਟੇ ਰੇਲ ਚੱਕਾ ਜਾਮ:- ਇਸਦੇ ਨਾਲ ਹੀ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ 29 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਤਿੰਨ ਘੰਟੇ ਪ੍ਰੋਗਰਾਮ ਹੋਵੇਗਾ। ਜੋ ਕਿ 1 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲ ਚੱਕੇ ਜਾਮ ਕੀਤੇ ਜਾਣਗੇ। 29 ਜਨਵਰੀ 2021 ਸਿੰਘੂ ਬਾਰਡਰ ਦਿੱਲੀ ਮੋਰਚੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਉੱਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ।
29 ਜਨਵਰੀ ਦਾ ਰੇਲ ਰੋਕੋ ਅੰਦੋਲਨ ਗਰਦਾਸਪੁਰ ਵਿੱਚ:- ਕੇਂਦਰ ਅਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 29 ਜਨਵਰੀ ਦਾ ਰੇਲ ਰੋਕੋ ਅੰਦੋਲਨ ਗਰਦਾਸਪੁਰ ਵਿੱਚ ਲਗਾਤਾਰ ਜਾਰੀ ਰਹੇਗਾ। ਜਿਸ ਵਿੱਚ ਭਾਰਤ ਮਾਲਾ ਯੋਜਨਾ ਤਹਿਤ ਜੰਮੂ ਕੱਟੜਾ ਐਕਸਪ੍ਰੈਸ ਵੇ,ਅੰਮ੍ਰਿਤਸਰ ਵੇਅ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਗੈਰ ਜ਼ਬਰੀ ਸਰਕਾਰ ਦਾ ਕਬਜ਼ਾ ਰੋਕਣ ਸਬੰਧੀ ਅਤੇ ਗੰਨੇ ਦਾ ਬਕਾਇਆ ਅਤੇ ਪੂਰੀ payment ਪਰਚੀ ਵਿਤਰਣ, ਕੈਲੰਡਰ ਨੂੰ ਬਗੈਰ ਵਿਤਕਰੇ ਤੋਂ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜੋ:- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਮੰਤਰੀ ਮੰਡਲ ਵਿੱਚ ਹੋਵੇਗਾ ਫੇਰਬਦਲ !