ਅੰਮ੍ਰਿਤਸਰ: ਭਾਰਤ ਬੰਦ ਦੀ ਕਾਲ ਮੌਕੇ ਅੰਮ੍ਰਿਤਸਰ ਦੇ ਰੇਲਵੇ ਫਾਟਕ ਵੱਲਾ ਸਬਜੀ ਮੰਡੀ ਵਿਖੇ ਕਿਸਾਨਾ ਵਲੌ ਕਪੜੇ ਉਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾ ਨੇ ਕਿਹਾ ਕਿ ਉਹ ਇਸ ਪ੍ਰਦਰਸ਼ਨ ਰਾਹੀ ਆਪਣੀ ਆਵਾਜ ਕੇਂਦਰ ਸਰਕਾਰ ਤੱਕ ਪਹੁੰਚਾਣਾ ਚਾਹੁੰਦੇ ਹਨ।
ਇਹ ਵੀ ਪੜੋ: ਭਾਰਤ ਬੰਦ ਦੀ ਕਾਲ ਨੂੰ ਗੁਰਦਾਸਪੁਰ ਵਿਚ ਮਿਲਿਆ ਪੂਰਨ ਸਮਰਥਨ
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਨੂੰ ਕਿਸਾਨਾਂ ਦੀ ਹਾਲਤ ਨਹੀਂ ਦਿਖ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਨਹੀਂ ਮੰਨ ਲੈਂਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।