ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦਾ ਪੁਤਲਾ ਫੂਕਿਆ ਗਿਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਨੂੰ ਮਜ਼ਦੂਰਾਂ ਦਾ ਸੋਸ਼ਣ ਕਰਨ ਦੀ ਗੱਲ ਕਹੀ ਗਈ ਹੈ। ਜਿਸ ’ਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦਾ ਪੁਤਲਾ ਫੂਕਿਆ ਗਿਆ ਹੈ।
ਕਿਸਾਨਾਂ ਨੇ ਇਹ ਵੀ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਮਜ਼ਦੂਰਾਂ ਨੂੰ ਨਸ਼ਾ ਦੇਕੇ ਕੰਮ ਕਰਵਾਇਆ ਜਾ ਰਿਹਾ ਹੈ ਇਸ ਬਿਆਨ ’ਤੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਕਿਸੇ ਨੂੰ ਨਸ਼ਾ ਨਹੀਂ ਕਰਵਾਉਂਦੇ ਨਾ ਹੀ ਕਿਸੇ ਨੂੰ ਬੰਦੂਆ ਮਜ਼ਦੂਰ ਬਣਾ ਕੇ ਕੰਮ ਕਰਵਾਉਂਦੇ ਹਨ। ਇਹ ਕੇਂਦਰ ਸਰਕਾਰ ਦੀ ਚਾਲ ਹੈ ਜੋ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੀ ਹੈ।
ਇਹ ਵੀ ਪੜੋ: ਅੰਮ੍ਰਿਤਸਰ: ਆਟੋ ਏਜੰਸੀ ਦਾ ਕਾਰਾ, 6 ਸਾਲ ਪਹਿਲਾ ਮਰ ਚੁੱਕੇ ਵਿਆਕਤੀ ਦੇ ਨਾਮ 'ਤੇ ਸੇਲ ਕੀਤੀ ਮੋਟਰਸਾਈਕਲ
ਸਰਕਾਰ ਲੋਕਾਂ ਦੇ ਮਨਾਂ ਚ ਇਹ ਵਹਿਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਹੁਣ ਸਿਖਰਾ ਤੇ ਹੈ ਜਿਸ ਕਾਰਨ ਸਰਕਾਰ ਉਨ੍ਹਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਪਰ ਉਹ ਆਪਣੇ ਇਸ ਮਕਸਦ ਚ ਸਫਲ ਨਹੀਂ ਹੋ ਸਕਣਗੇ। ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਉਸ ਸਮੇਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਉਸ ਸਮੇਂ ਤੱਕ ਕਿਸਾਨ ਪਿੱਛੇ ਨਹੀਂ ਹੱਟਣਗੇ।