ETV Bharat / state

ਗੁਰੂ ਨਗਰੀ ਵਿੱਚ ਤਕਨੀਕੀ ਜਾਣਕਾਰੀ ਲਈ ਲਗਾਇਆ ਕਿਸਾਨ ਸਿਖਲਾਈ ਕੈਂਪ - Crop rotation

ਅੰਮ੍ਰਿਤਸਰ 'ਚ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਜਿੱਥੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਮੁੱਹਈਆ ਕਰਵਾਈ ਗਈ। ਇਸ ਸਿਖਲਾਈ ਕੈਂਪ ਵਿੱਚ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਵੀ ਪਹੁਚੇ ਸਨ, ਜਿਹਨਾਂ ਨੇ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਨਿਕਲਣ ਦੀ ਅਪੀਲ ਵੀ ਕੀਤੀ।

ਅੰਮ੍ਰਿਤਸਰ 'ਚ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਕਿਸਾਨ ਸਿਖਲਾਈ ਕੈਂਪ

author img

By

Published : Apr 9, 2023, 10:48 AM IST

ਗੁਰੂ ਨਗਰੀ ਵਿੱਚ ਤਕਨੀਕੀ ਜਾਣਕਾਰੀ ਲਈ ਲਗਾਇਆ ਕਿਸਾਨ ਸਿਖਲਾਈ ਕੈਂਪ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੁ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ। ਇਸ ਕੈਂਪ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ।

ਪ੍ਰਦਰਸ਼ਨੀ 'ਚ ਕੀ ਖਾਸ: ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਸ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਅਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਵੀ ਦਿੱਤੀ।

ਕਿਸਾਨ ਕਰਨ ਸਮਾਰਟ ਵਰਕ: ਇਸ ਮੌਕੇ ਪ੍ਰਦਰਸ਼ਨੀ ਲਗਾਉਣ ਵਾਲੇ ਨੌਜਵਾਨ ਨੇ ਕਿਹਾ ਕਿ ਪੰਜਾਬ 'ਚ ਕੰਮ ਦੀ ਕੋਈ ਕਮੀ ਨਹੀਂ ਹੈ। ਨੌਜਵਾਨਾਂ ਅਤੇ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਸਮਾਰਟ ਵਰਕ ਕਰਨਾ ਚਾਹੀਦਾ ਹੈ। ਸਭ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਜੇਕਰ ਨੌਜਵਾਨ ਇੱਥੇ ਰਹਿ ਕੇ ਹੀ ਮਿਹਨਤ ਕਰਨ ਤਾਂ ਵਿਦੇਸ਼ ਜਾਣ ਦੀ ਲੋੜ ਹੀ ਨਹੀਂ। ਕਿੳਂਕਿ ਇੱਥੇ ਅਸੀਂ ਮਾਲਕ ਹਾਂ ਅਤੇ ਵਿਦੇਸ਼ ਜਾ ਕੇ ਨੌਕਰ ਹਾਂ।

ਪੰਜਾਬ ਸਰਕਾਰ ਕਿਸਾਨਾਂ ਦੇ ਨਾਲ: ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਦੀ ਮਦਦ ਲਈ ਹਰ ਵੇਲੇ ਤਿਆਰ ਹਾਂ, ਪਰ ਖੇਤੀ ਵਿਿਭੰਨਤਾ ਅਤੇ ਬਿਨਾਂ ਅੱਗ ਲਗਾਏ ਅਗਲੀ ਫਸਲ ਬੀਜਣ ਵਰਗੇ ਉਦਮ ਤਾਂ ਕਿਸਾਨ ਹੀ ਜ਼ਮੀਨੀ ਪੱਧਰ ਉਤੇ ਲਾਗੂ ਕਰ ਸਕਦਾ ਹੈ। ਉੱਥੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਕਿਸਾਨ ਖੇਤਾਂ ਦੀ ਰਹਿੰਦ ਖੂਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਤੁਹਾਡੇ ਵਿਚਾਰਾਂ ਨਾਲ ਤਿਆਰ ਕੀਤੀ ਜਾ ਰਹੀਂ ਹੈ ਅਤੇ ਇਸ ਤੋਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ।

ਉਨ੍ਹਾਂ ਦੱਸਿਆ ਕਿ ਅਸੀਂ ਖਰਾਬ ਹੋਈ ਫਸਲ ਦਾ ਮੁਆਵਜ਼ਾ ਵਾਢੀ ਦੇ ਨਾਲ ਹੀ ਦੇਣ ਜਾ ਰਹੇ ਹਾਂ ਅਤੇ ਇਸ ਕੰਮ ਲਈ ਗਿਰਦਾਵਰੀਆਂ ਹੋ ਰਹੀ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਅਤੇ ਜੇਕਰ ਕੋਈ ਤਹਾਨੂੰ ਨਿਆਂ ਨਹੀਂ ਦਿੰਦਾ ਤਾਂ ਸਾਡੇ ਧਿਆਨ ਵਿੱਚ ਲਿਆਉ। ਉਨ੍ਹਾਂ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ ਅਤੇ ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਕੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਉਸ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇ ਰਹੀ ਹੈ।

ਇਹ ਵੀ ਪੜ੍ਹੋ: Mustard Crop Price: MSP ਦੀ ਖੇਡ 'ਚ ਉਲਝੇ ਕਿਸਾਨ, ਕਿਹਾ- ਇਸ ਸਾਲ ਸਰ੍ਹੋਂ ਦੀ ਫ਼ਸਲ ਦਾ ਮਿਲ ਰਿਹੈ ਘੱਟ ਮੁੱਲ

ETV Bharat Logo

Copyright © 2025 Ushodaya Enterprises Pvt. Ltd., All Rights Reserved.