ETV Bharat / state

ਝੋਨੇ ਦੀ ਸਰਕਾਰੀ ਖ਼ਰੀਦ ਲੇਟ ਹੋਣ ਕਾਰਨ ਭੜਕੇ ਕਿਸਾਨ - ਮੰਡੀਕਰਨ ਸੀਜਨ 2021-22

ਝੋਨੇ ਦੀ ਸਰਕਾਰੀ ਖਰੀਦ (Government procurement) 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਵੱਧਦਾ ਦਿਖਾਈ ਦੇ ਰਿਹਾ ਹੈ।

ਝੋਨੇ ਦੀ ਸਰਕਾਰੀ ਖ਼ਰੀਦ ਲੇਟ ਹੋਣ ਕਾਰਨ ਭੜਕੇ ਕਿਸਾਨ

author img

By

Published : Oct 1, 2021, 4:20 PM IST

ਅੰਮ੍ਰਿਤਸਰ: ਇੱਕ ਪਾਸੇ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਦੂਜੇ ਝੋਨੇ ਦੀ ਕਟਾਈ ਦਾ ਸੀਜ਼ਨ ਵੀ ਸੁਰੂ ਹੋ ਚੁੱਕਾ ਹੈ। ਜਿਸ ਕਾਰਨ ਕਿਸਾਨ ਜਲਦੀ-ਜਲਦੀ ਆਪਣੀ ਫਸਲ ਨੂੰ ਕੱਟ ਕੇ ਵੇਚਣ ਤੋਂ ਬਾਅਦ ਵਿਹਲੇ ਹੋਣਾ ਚਾਹੁੰਦੇ ਹਨ। ਉਧਰ ਕੇਂਦਰ ਸਰਕਾਰ (Central Government) ਵੀ ਝੋਨੇ ਦੀ ਸਰਕਾਰੀ ਖਰੀਦ (Government procurement) ਕਰਨ ਵਿੱਚ ਦੇਰੀ ਕਰ ਰਹੀ ਹੈ।

ਜਿਸ ਕਾਰਨ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ (Government procurement) 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਵੱਧਦਾ ਦਿਖਾਈ ਦੇ ਰਿਹਾ ਹੈ ਅਤੇ ਕਿਸਾਨਾਂ ਦੇ ਚੇਹਰੇ 'ਤੇ ਉਦਾਸੀ ਪਾਈ ਜਾ ਰਹੀ ਹੈ। ਇਸ ਸਬੰਧੀ ਕਿਸਾਨ ਰੁਪਿੰਦਰ ਸਿੰਘ ਰੂਬੀ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਲਿਆ ਇਹ ਫੈਂਸਲਾ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਾਈਵੇਟ ਖ੍ਰੀਦਦਾਰਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰੀ ਖਰੀਦ (Government procurement) ਵਿੱਚ ਦੇਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਆਪਣੇ ਅੰਦਰੂਨੀ ਕਾਟੋਂ ਕਲੇਸ਼ ਖਤਮ ਕਰਕੇ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਏ।

ਝੋਨੇ ਦੀ ਸਰਕਾਰੀ ਖ਼ਰੀਦ ਲੇਟ ਹੋਣ ਕਾਰਨ ਭੜਕੇ ਕਿਸਾਨਝੋਨੇ ਦੀ ਸਰਕਾਰੀ ਖ਼ਰੀਦ ਲੇਟ ਹੋਣ ਕਾਰਨ ਭੜਕੇ ਕਿਸਾਨ

ਇਸ ਸਬੰਧੀ ਕਿਸਾਨ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ ਵਿਸੇਸ਼ ਰੂਪ ਵਿੱਚ ਛੋਟੇ ਕਿਸਾਨਾਂ ਨੂੰ ਭਾਰੀ ਨੁਕਸਾਨ ਚੁੱਕਣਾ ਪਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ।

ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕਰਨਗੇ। ਉਥੇ ਹੀ ਬੀਤੇ ਦਿਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਮੰਗ ਕੀਤੀ ਸੀ ਕਿ ਪੰਜਾਬ ਲਈ ਸਾਉਣੀ ਮੰਡੀਕਰਨ ਸੀਜਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੇਣ ਤੇ ਕਿਹਾ ਸੀ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।

ਪੰਜਾਬ ਦੇ ਹਲਾਤਾਂ ਬਾਰੇ ਹੋਵੇਗੀ ਚਰਚਾ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਦੁਪਹਿਰ 12 ਵਜੇ ਚਰਨਜੀਤ ਸਿੰਘ ਚੰਨੀ (Charanjit Singh Channi) ਦਿੱਲੀ ਲਈ ਰਵਾਨਾ ਹੋਣਗੇ, ਇਸ ਦੌਰਾਨ ਉਹ ਦਿੱਲੀ ਜਾ ਕੇ ਸੋਨੀ ਗਾਂਧੀ, ਰਾਹੁਲ ਗਾਧੀ ਨਾਲ ਮੁਲਾਕਾਤ ਕਰਨਗੇ ਤੇ ਪੰਜਾਬ ਦਾ ਹਲਾਤਾਂ ਬਾਰੇ ਦੱਸਣਗੇ।

ਇਹ ਵੀ ਪੜ੍ਹੋ:- ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ CM ਚੰਨੀ

ETV Bharat Logo

Copyright © 2025 Ushodaya Enterprises Pvt. Ltd., All Rights Reserved.