ਅੰਮ੍ਰਿਤਸਰ: ਦਿੱਲੀ ਬਾਰਡਰ ’ਤੇ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾ ਦਾ ਵਿਰੋਧ ਲਗਾਤਾਰ ਜਾਰੀ ਹੈ। ਨਾਲ ਹੀ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਅਤੇ ਉਨ੍ਹਾਂ ਦੇ ਲੀਡਰਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਭਾਜਪਾ ਦੇ ਆਗੂ ਵਿਜੇ ਸਾਂਪਲਾ ਨੂੰ। ਦੱਸ ਦਈਏ ਕਿ ਭਾਜਪਾ ਆਗੂ ਵਿਜੇ ਸਾਂਪਲਾ ਸ੍ਰੀ ਦਰਬਾਰ ਸਾਹਿਬ ਪਹੁੰਚੇ ਇਸ ਦੌਰਾਨ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ। ਹਾਲਾਂਕਿ ਇਸ ਦੌਰਾਨ ਮੌਕੇ 'ਤੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਜਾਣ ਨਾ ਦਿੱਤਾ। ਪਰ ਫਿਰ ਵੀ ਕਿਸਾਨਾਂ ਨੇ ਝੰਡੀਆ ਦਿਖਾ ਕੇ ਵਿਜੇ ਸਾਂਪਲਾ ਦਾ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਵੱਲੋਂ ਕੀਤਾ ਗਿਆ ਵਿਜੇ ਸਾਂਪਲਾ ਦਾ ਵਿਰੋਧ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਜੇ ਸਾਂਪਲਾ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਖਿਲਾਫ ਗੁੱਸਾ ਜਾਹਿਰ ਕੀਤਾ ਉੱਥੇ ਹੀ ਉਨ੍ਹਾਂ ਨੇ ਐੱਸਜੀਪੀਸੀ ਦੇ ਖਿਲਾਫ਼ ਵੀ ਗੁੱਸਾ ਜ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਐੱਸਜੀਪੀਸੀ ਵੱਲੋਂ ਵਿਜੇ ਸਾਂਪਲਾ ਨੂੰ ਵੀਆਈਪੀ ਟ੍ਰੀਂਟਮੈਂਟ ਦਿੱਤੀ ਗਈ ਹੈ।
ਇਹ ਵੀ ਪੜੋ: ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣਾ ਚਾਹੁੰਦੇ ਹੋ ਤਾਂ ਭਗਤਾਂਵਾਲਾ ਡੰਪ ਤੋਂ ਸਰਕਾਰ ਕਰੇ ਸ਼ੁਰੂਆਤ
ਅਸੀਂ ਦੇਵਾਂਗੇ ਦਰਖਾਸਤ- ਕਿਸਾਨ
ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਵਿਜੇ ਸਾਂਪਲਾ ਦੀ ਗੱਡੀਆਂ ਦੇ ਕਾਫਲੇ ਨੇ ਸਾਡੇ ਨੌਜਵਾਨ ਕਿਸਾਨਾਂ ਨੂੰ ਸਾਈਡ ਟੱਕਰ ਮਾਰ ਕੇ ਗੰਭੀਰ ਜ਼ਖਮੀ ਕੀਤਾ ਹੈ ਜਿਸ ਖਿਲਾਫ਼ ਉਹ ਦਰਖਾਸਤ ਦੇਣਗੇ। ਕਾਬਿਲੇਗੌਰ ਹੈ ਕਿ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਗੁੱਸਾ ਵਧਦਾ ਜਾ ਰਿਹਾ ਹੈ। ਨਾਲ ਹੀ ਕਿਸਾਨ ਕੇਂਦਰ ਸਰਕਾਰ ਤੋਂ ਲਗਾਤਾਰ ਇਹੀ ਮੰਗ ਕਰ ਰਹੇ ਹਨ ਕਿ ਸਰਕਾਰ ਪਾਸ ਕੀਤੇ ਤਿੰਨੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ।