ਅੰਮ੍ਰਿਤਸਰ: ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਵੇਂ-ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਵੱਲੋਂ ਸਰਕਾਰ ਨੂੰ ਕਿਸਾਨੀ, ਧਰਤੀ ਹੇਠਲਾ ਪਾਣੀ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰ ਦੇ ਕਹਿਣ ’ਤੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਧਰਤੀ ਹੇਠਲਾ ਪਾਣੀ ਅਤੇ ਲੇਬਰ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਦੀ ਪਾਲਿਸੀ ਬਣਾਵੇ ਜਿਸ ਨਾਲ ਧਰਤੀ ਹੇਠਲਾ ਵਰਗਾ ਪਾਣੀ ਬਚਾਇਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ 1500 ਰੁਪਏ ਸਬਸਿਡੀ ਨਿਰਧਾਰਿਤ ਕੀਤੀ ਗਈ ਹੈ ਉਸ ਨੂੰ 10,000 ਕਰਨਾ ਚਾਹੀਦਾ ਹੈ ਜਿਸ ਨਾਲ ਕਿਸਾਨ ਜੋ ਕਿ ਫਸਲ ਦੀ ਬਿਜਾਈ ਅਤੇ ਖਾਦਾਂ ਦੇ ਛਿੜਕਾਅ ਵਿੱਚ ਉਨ੍ਹਾਂ ਦਾ ਕਾਫੀ ਖ਼ਰਚ ਹੋ ਜਾਂਦਾ ਹੈ ਇਸ ਲਈ ਉਨ੍ਹਾਂ ਦੀ ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ।
ਇਸਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਬਾਕੀ ਦੀਆਂ ਫਸਲਾਂ ਉੱਪਰ ਸਬਸਿਡੀ ਦੇਣੀ ਚਾਹੀਦੀ ਹੈ ਤਾਂ ਕਿ ਉਹ ਇਸ ਝੋਨੇ ਦੀ ਫਸਲ ਨੂੰ ਨਾ ਬੀਜਣ। ਕਿਸਾਨਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਖ਼ਤਮ ਹੋ ਗਿਆ, ਤਾਂ ਇਸ ਨਾਲ ਨਾ ਹੀ ਫਸਲਾਂ ਰਹਿਣੀਆਂ ਹਨ ਅਤੇ ਨਾ ਹੀ ਨਸਲਾਂ ਰਹਿਣੀਆਂ ਹਨ। ਇਸ ਲਈ ਸਰਕਾਰ ਨੂੰ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਕਿ ਇਸ ਤਰ੍ਹਾਂ ਦੀ ਤ੍ਰਾਸਦੀ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਸਰਕਾਰ ਦੇ ਨਿਯਮਾਂ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਨੇ ਝੋਨੇ ਦੀ ਬਿਜਾਈ ਕੀਤੀ ਸ਼ੁਰੂ !