ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Struggle Committee in Amritsar) ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਡੀਸੀ ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਹੁਣ ਕਿਸਾਨਾਂ ਨੇ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇੱਕ ਮਹੀਨੇ ਲਈ ਟੋਲ ਪਲਾਜ਼ੇ ਬੰਦ (Decision to close 18 toll plazas) ਕਰਨ ਦਾ ਐਲਾਨ ਕਰ ਦਿੱਤਾ ਹੈ।
ਸਪੱਸ਼ਟ ਜਵਾਬ ਨਹੀਂ: ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Struggle Committee in Amritsar) ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਡੀ ਸੀ ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ।
ਪਲਾਜ਼ਾ ਦੇ ਮੁਲਾਜ਼ਮਾਂ ਦੀ ਤਨਖਾਹ: ਉਨ੍ਹਾਂ ਕਿਹਾ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇੱਕ ਮਹੀਨੇ ਤੱਕ ਪੰਜਾਬ ਦੇ 11 ਜਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ਉੱਤੇ ਪ੍ਰਦਰਸ਼ਨ (Demonstration at 18 toll plazas of 11 districts) ਕਰਕੇ ਉਹਨਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਇਸਦੇ ਨਾਲ ਹੀ ਬੋਲਦੇ ਹੋਏ ਉਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਹੀ ਬੰਦ ਕੀਤੇ ਜਾਣਗੇ। ਇਸ ਦੌਰਾਨ ਜੇਕਰ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ।
ਇਸ ਦੇ ਨਾਲ ਹੀ ਬੋਲਦੇ ਹੋਏ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੋਰ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਾਂ ਅਤੇ ਰਹੇ ਟੋਲ ਪਲਾਜ਼ਿਆਂ ਨੂੰ ਵੀ ਬੰਦ ਕੀਤਾ ਜਾਵੇਗਾ ਇੱਕ ਮਹੀਨੇ ਦੇ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਵੀ ਸਰਕਾਰ ਨੇ ਗੱਲ ਨਾ ਸੁਣੀ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ
ਇਹ ਵੀ ਪੜ੍ਹੋ: ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ, ਕਿਹਾ- ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ
ਦਿੱਲੀ ਮੋਰਚੇ ਦੀ ਦੂਸਰੀ ਵਰ੍ਹੇ ਗੰਢ: ਜ਼ਿਕਰਯੋਗ ਹੈ ਕਿ ਪਿਛਲੇ 26 ਨਵੰਬਰ ਤੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sangharsh Committee from November 26) ਵੱਲੋਂ ਦਿੱਲੀ ਮੋਰਚੇ ਦੀ ਦੂਸਰੀ ਵਰ੍ਹੇ ਗੰਢ ਮਨਾਉਣ ਦੇ ਹੋਏ ਡੀਸੀ ਦਫ਼ਤਰਾਂ ਦੇ ਬਾਹਰ ਅਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜੋ ਕਿ ਲਗਾਤਾਰ ਇਹ ਅੱਜ 19ਵੇਂ ਦਿਨ ਦੇ ਵਿੱਚ ਉਹ ਪ੍ਰਦਰਸ਼ਨ ਚੱਲ ਰਿਹਾ ਹੈ ਅਤੇ ਹੁਣ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਜਾਵੇਗਾ ਪਰ ਦੇਖਣਾ ਇਹ ਹੋਵੇਗਾ ਕਿ ਟੋਲ ਪਲਾਜ਼ਿਆਂ ਨੂੰ ਕੁਝ ਘੰਟਿਆਂ ਲਈ ਬੰਦ ਕਰਨ ਦੇ ਬਾਅਦ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਏਗੀ ਕਿਸਾਨਾਂ ਨੂੰ ਸੰਘਰਸ਼ ਤੇਜ਼ ਕਰਨਾ ਪਵੇਗਾ
ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਫ੍ਰੀ ਕੀਤੇ ਟੋਲ ਪਲਾਜੇ, ਪੰਜਾਬ ਪੱਧਰੀ 18 ਟੋਲ ਫ੍ਰੀ
ਜ਼ਿਲ੍ਹਾ ਅੰਮ੍ਰਿਤਸਰ
1,ਟੋਲ ਪਲਾਜ਼ਾ ਕੱਥੂਨੰਗਲ
2, ਟੋਲ ਪਲਾਜ਼ਾ ਮਾਨਾਂਵਾਲਾ
3, ਟੋਲ ਪਲਾਜ਼ਾ ਛਿੱਡਣ (ਅਟਾਰੀ)
ਜ਼ਿਲ੍ਹਾ ਤਰਨ ਤਾਰਨ
1, ਟੋਲ ਪਲਾਜ਼ਾ ਉਸਮਾਂ
2, ਟੋਲ ਪਲਾਜ਼ਾ ਮੰਨਣ
ਜ਼ਿਲ੍ਹਾ ਫਿਰੋਜ਼ਪੁਰ
1, ਟੋਲ ਪਲਾਜ਼ਾ ਗਿੱਦੜਪਿੰਡੀ
2, ਟੋਲ ਪਲਾਜ਼ਾ ਫਿਰੋਜ਼ਸ਼ਾਹ
ਜ਼ਿਲ੍ਹਾ ਪਠਾਨਕੋਟ
1, ਟੋਲ ਪਲਾਜ਼ਾ ਲਾਟਪਲਾਵਾ ਦੀਨਾਨਗਰ
ਜ਼ਿਲ੍ਹਾ ਹੁਸ਼ਿਆਰਪੁਰ
1, ਟੋਲ ਪਲਾਜ਼ਾ ਮੁਕੇਰੀਆਂ
2, ਟੋਲ ਪਲਾਜ਼ਾ ਚਲਾਗ
3, ਟੋਲ ਪਲਾਜ਼ਾ ਚੰਬੇਵਾਲ
4, ਟੋਲ ਪਲਾਜ਼ਾ ਮਾਨਸਰ
5, ਟੋਲ ਪਲਾਜ਼ਾ ਗੜਦੀਵਾਲ
ਜ਼ਿਲ੍ਹਾ ਜਲੰਧਰ
1, ਟੋਲ ਪਲਾਜ਼ਾ ਕਾਹਵਾ ਵਾਲਾਂ ਪੱਤਣ ਚੱਕਬਾਹਮਣੀਆ
ਜ਼ਿਲ੍ਹਾ ਕਪੂਰਥਲਾ
1, ਟੋਲ ਪਲਾਜ਼ਾ ਢਿੱਲਵਾਂ
ਜ਼ਿਲ੍ਹਾ ਮੋਗਾ
1, ਟੋਲ ਪਲਾਜ਼ਾ ਸਿੰਘਾਵਾਲਾ ਬਾਘਾ ਪੁਰਾਣਾ
ਜ਼ਿਲ੍ਹਾ ਫਾਜ਼ਿਲਕਾ
1, ਟੋਲ ਪਲਾਜ਼ਾ ਥੇ ਕਲੰਦਰ
2, ਟੋਲ ਪਲਾਜ਼ਾ ਮਾਮੋਜਾਏ