ਅੰਮ੍ਰਿਤਸਰ: ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਦਿੱਲੀ ਦੀਆਂ ਬਰੂਹਾਂ ਤੇ ਬੈਠਿਆਂ ਨੂੰ ਕਿਸਾਨਾਂ ਕਰੀਬ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ ਗਿਆ ਜਿਸ ਕਰਕੇ ਸੂਬੇ ਦੇ ਵਿੱਚ ਕਿਸਾਨਾਂ ਦੇ ਵਲੋਂ ਲਗਾਤਾਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਆਮ ਲੋਕਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਲਾਮਬੰਦ ਕਰਨ ਦੇ ਲਈ ਕੇਂਦਰ ਖਿਲਾਫ਼ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਕਹਿਣੈ ਕਿ ਜੇ ਕੇਂਦਰ ਸਰਕਾਰ ਕਾਨੂੰਨ ਰੱਦ ਨਾ ਕੀਤੇ ਤਾਂ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਦੌਰਾਨ ਕਿਸਾਨਾਂ ਦੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਤੇ ਅਜੇ ਤੱਕ ਇੱਕ ਸ਼ਬਦ ਵੀ ਨਹੀਂ ਬੋਲਿਆ ਗਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਸੂਬੇ ਦੀ ਕੈਪਟਨ ਸਰਕਾਰ ਖਾਸ ਨਵਜੋਤ ਸਿੰਘ ਸਿੱਧੂ ਨੂੰ ਵੀ ਆੜੇ ਹੱਥੀਂ ਲਿਆ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜਿਹੜੀ ਸਰਕਾਰ ਲੋਕ ਪੱਖੀ ਕੰਮ ਕਰੇਗੀ ਉਹ ਸਰਕਾਰ ਹੀ ਸੱਤਾ ਦੇ ਵਿੱਚ ਰਹੇਗੀ।
ਇਹ ਵੀ ਪੜ੍ਹੋ: