ਅੰਮ੍ਰਿਤਸਰ: ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣੀ ਸੀ ਲੇਕਿਨ ਕੇਂਦਰ ਸਰਕਾਰ ਵੱਲੋਂ ਇਸ ਦੀ ਸ਼ੁਰੂਆਤ 11 ਅਕਤੂਬਰ ਨੂੰ ਕੀਤੀ ਜਾਣੀ ਹੈ। ਜਿਸ ਕਰਕੇ ਕਿਸਾਨ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਰੋਸ਼ ਵਜੋਂ ਕਿਸਾਨ ਵਿਧਾਇਕ ਮੰਤਰੀਆਂ ਦੀਆਂ ਕੋਠੀਆਂ ਦਾ ਘਰਾਓ ਕਰ ਰਹੇ ਹਨ। ਜਿਸਦੇ ਤਹਿਤ ਕਿਸਾਨਾਂ ਵੱਲੋਂ ਪੰਜਾਬ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਦਾ ਮੁੱਲ 1995 ਰੁਪਏ ਤੈਅ ਹੋਇਆ ਹੈ ਲੇਕਿਨ ਇਸ ਦੀ ਸ਼ੁਰੂਆਤ ਇੱਕ ਅਕਤੂਬਰ ਤੋਂ ਹੋਣੀ ਸੀ। ਪਰ ਕੇਂਦਰ ਵੱਲੋਂ ਇਸ ਦੀ ਸ਼ੁਰੂਆਤ ਵਿੱਚ 10 ਦਿਨਾਂ ਦੀ ਦੇਰੀ ਕਰਕੇ, 11ਅਕਤੂਬਰ ਤੋਂ ਸ਼ੁਰੂ ਕਰਮ ਦਾ ਫ਼ੈਸਲਾ ਕੀਤਾ ਹੈ।
ਫ਼ਸਲ ਦਾ ਖ੍ਰੀਦ 'ਚ ਦੇਰੀ ਹੋਣ ਕਰਕੇ ਕਿਸਾਨਾਂ ਦੀ ਪੱਕੀ ਹੋਈ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ।ਜਿਸ ਕਰਕੇ ਕਿਸਾਨਾਂ ਨੂੰ ਕਈ ਪ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਮੀਂਹ ਦਾ ਮੌਸਨ ਕਿਸਾਨਾਂ ਦੀ ਚਿੰਤਾਂ ਨੂੰ ਵਧਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ (Central Government) ਫ਼ਸਲ ਦੀ ਖ੍ਰੀਦ ਸ਼ੁਰੂ ਨਹੀਂ ਕਰ ਰਹੀ ਤਾਂ ਪੰਜਾਬ ਸਰਕਾਰ (Government of Punjab) ਨੂੰ ਆਪਣੇ ਪੱਧਰ ਤੇ ਖ੍ਰੀਦ ਸ਼ੁਰੂ ਕਰ ਦੇਣੀ ਚਾਹੀਦੀ ਹੈ। ਪਰ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ।
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਅਦਾਰਿਆਂ ਵੱਲੋਂ ਘੱਟ ਰੇਟ ਤੇ ਮੰਡੀਆਂ ਵਿੱਚ ਕਿਸਾਨਾਂ ਕੋਲੋਂ ਝੋਨਾ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਕਿਸੇ ਦੀ ਫ਼ਸਲ ਵਿੱਚ ਨਮੀ ਦੀ ਮਾਤਰਾ ਹੈ ਤਾਂ ਕਿਸਾਨ ਦੋ ਤਿੰਨ ਦਿਨ ਤਕ ਇੰਤਜ਼ਾਰ ਵੀ ਕਰ ਸਕਦਾ ਹੈ, ਲੇਕਿਨ ਜੋ ਸੁੱਕਾ ਝੋਨਾ ਮੰਡੀਆਂ ਵਿੱਚ ਪੁੱਜਿਆ ਹੈ ਉਹਨੂੰ ਵੀ ਖਰੀਦ ਸਰਕਾਰ ਨੂੰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ:- ਝੋਨੇ ਦੀ ਖਰੀਦ ’ਚ ਦੇਰੀ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਹੱਲਾ ਬੋਲ