ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉਤੇ ਡੀਸੀ ਦਫਤਰਾਂ ਤੇ 17 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਜਾ ਗਿਆ। ਜਿਸ ਤੋਂ ਬਾਅਦ ਹੁਣ ਕਿਸਾਨ ਮੰਤਰੀਆਂ ਅਤੇ ਵਿਧਾਇਕਾਂ ਦੇ ਗਰ ਅੱਗੇ ਆ ਗਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਤੇ ਔਰਤਾਂ ਵੱਲੋਂ 4 ਵਿਧਾਇਕਾਂ ਅਤੇ 5 ਮੰਤਰੀਆਂ ਦੇ ਘਰਾਂ ਅੱਗੇ ਵੱਡੇ ਇੱਕਠ (kisan Surroundings houses MLAs and Ministers) ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
9 ਮੰਤਰੀਆਂ ਅਤੇ ਵਿਧਾਇਕਾਂ ਨੂੰ ਸੌਪੇ ਮੰਗ ਪੱਤਰ: ਇਸ ਧਰਨੇ ਕਾਲ ਤਹਿਦ ਕਿਸਾਨਾਂ ਨੇ ਪੂਰੇ ਪੰਜਾਬ ਵਿੱਚ 9 ਥਾਵਾਂ ਉਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ। ਇਸ ਦੇ ਤਹਿਦ ਹੀ ਅੰਮ੍ਰਿਤਸਰ ਤੋਂ ਮੰਤਰੀ ਇੰਦਰਬੀਰ ਸਿੰਘ ਨਿੱਝਰ,ਤਰਨ ਤਾਰਨ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ,ਗੁਰਦਾਸਪੁਰ ਤੋਂ ਮੰਤਰੀ ਲਾਲਚੰਦ ਕਟਾਰੂਚੱਕ, ਫਿਰੋਜ਼ਪੁਰ ਤੋਂ ਮੰਤਰੀ ਫੌਜਾ ਸਿੰਘ ਸਰਾਰੀ, ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮਸ਼ੰਕਰ ਕੁਮਾਰ ਜਿੰਪਾ, ਵਿਧਾਇਕਾ ਅਮਨਦੀਪ ਕੌਰ ਅਰੋੜਾ, ਗੋਲਡੀ ਕੰਬੋਜ, ਨਰਿੰਦਰਪਾਲ ਸਵਨਾ, ਇੰਦਰਜੀਤ ਕੌਰ ਮਾਨ ਘਰਾਂ ਦੀ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਗਏ।
ਇੰਦਰਬੀਰ ਸਿੰਘ ਨਿੱਝਰ ਦੇ ਘਰ ਅੱਗੇ ਹਜ਼ਾਰਾਂ ਕਿਸਾਨ: ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰ ਦਾ ਘਿਰਾਓ ਕਰਨ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਿਲ ਹਨ। ਜਿਨ੍ਹਾਂ ਨੂੰ ਸੰਬੋਧਨ ਹੁੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦਾ ਅਵੇਸਲਾਪਨ ਸਰਕਾਰ ਦੇ ਦੋਗਲੇ ਚਿਹਰੇ ਨੂੰ ਬੇਨਕਾਬ ਕਰਦਾ ਹੈ। ਕਿਸਾਨਾਂ ਨੇ ਕਿਹਾ ਮੋਦੀ ਸਰਕਾਰ ਵਾਂਗ ਹੀ ਮਾਨ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਾ ਸਿਰਫ ਨਸ਼ੇ ਦਾ ਵਪਾਰ ਧੜੱਲੇ ਨਾਲ ਚੱਲ ਰਿਹਾ ਹੈ ਬਲਕਿ ਪਹਿਲੀਆਂ ਸਰਕਾਰਾਂ ਨਾਲੋਂ ਵੀ ਵੱਧ ਨੌਜਵਾਨ ਓਵਰਡੋਜ਼ ਨਾਲ ਮਰ ਰਹੇ ਹਨ। ਘਰਾਂ ਦੇ ਘਰ ਤਬਾਹ ਹੋ ਰਹੇ ਹਨ ਅਤੇ ਸਰਕਾਰ ਦੇ ਚੋਣ ਦਾਹਵੇ ਖੋਖਲੇ ਸਾਬਿਤ ਹੋਏ ਹਨ।
ਕਿਸਾਨਾਂ ਦੀਆਂ ਮੰਗਾਂ: ਕਾਲੇ ਖੇਤੀ ਕਨੂੰਨਾਂ ਵਾਂਗ ਹੀ ਜੁਮਲਾ ਮੁਸਤਰਕਾ ਮਾਲਕਾਨ ਜਮੀਨਾਂ ਨੂੰ ਪੰਚਾਇਤੀ ਜਮੀਨਾਂ ਐਲਾਨਣ ਵਾਲੀ ਸੋਧ ਵਿਧਾਨ ਸਭਾ ਵਿਚ ਵਾਪਿਸ ਲੈਣੀ ਪਵੇਗੀ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾਂ ਪਾਣੀ ਲਗਾਤਾਰ ਖ਼ਤਮ ਹੋ ਰਿਹਾ ਹੈ। ਜਿਸ ਦਾ ਕਾਰਨ ਨਹਿਰੀ ਪਾਣੀਆਂ ਉਤੇ ਕਾਰਪੋਰੇਟਾਂ ਦਾ ਕਬਜ਼ਾ ਅਤੇ ਝੋਨੇ ਦੀ ਫਸਲ ਦਾ ਬਦਲ ਨਾਂ ਹੋਣਾ ਹੈ। ਕਿਸਾਨਾਂ ਨੇ ਮੰਗ ਹੈ ਕਿ MSP ਨਾਲ ਖਰੀਦ ਦੀ ਗਰੰਟੀ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮਾਫ ਕੀਤੇ ਜਾਣ। ਇਸ ਦੇ ਨਾਲ ਹੀ ਸਰਕਾਲ ਲਖੀਮਪੁਰ ਖੀਰੀ ਮਾਮਲੇ ਵਿੱਚ ਵੀ ਕਿਸਾਨਾਂ ਨੂੰ ਇਨਸਾਫ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਲਈ ਇਹ ਗੱਲ ਹੁਣ ਚੰਗੀ ਤਰ੍ਹਾਂ ਸਮਝ ਲੈਣ ਦਾ ਸਮਾਂ ਹੈ ਕਿ ਲੋਕ ਹੁਣ ਤਾਨਾਸ਼ਾਹੀ ਤਰੀਕੇ ਨਾਲ ਲਿਆਂਦੀਆਂ ਸੰਵਿਧਾਨਿਕ ਸੋਧਾਂ ਜਾਂ ਕਨੂੰਨ ਸਵੀਕਾਰ ਨਹੀਂ ਕਰਨਗੇ।
ਦਿੱਲੀ ਬਾਰਡਰ ਉਤੇ ਜਾਣ ਦੀ ਚਿਤਾਵਨੀ: ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਜੇਕਰ ਸਾਨੂੰ ਜ਼ਰੂਰਤ ਪਈ ਤਾਂ ਅਸੀਂ ਦਿੱਲੀ ਬਾਰਡਰ ਉਤੇ ਫਿਰ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਾਂ। ਜੇਕਰ ਇਕ ਮਹੀਨੇ ਤੋਂ ਬਾਅਦ ਟੋਲ ਪਲਾਜ਼ਾ ਦੇ ਮਾਲਕਾਂ ਵੱਲੋਂ ਟੋਲ ਪਲਾਜ਼ਾ ਦਾ ਰੇਟ ਵਧਾਏ ਗਏ ਤਾਂ ਪੰਜਾਬ ਦੇ ਅਲੱਗ-ਅਲੱਗ ਟੋਲ ਪਲਾਜ਼ਿਆਂ ਉਤੇ 15 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਇੱਕ ਮਹੀਨੇ ਲਈ ਲੋਕਾਂ ਲਈ ਟੋਲ ਪਲਾਜ਼ੇ ਮੁਫਤ ਕੀਤੇ ਜਾਣਗੇ।
ਇਹ ਵੀ ਪੜ੍ਹੋ:- ਆਸ਼ੀਸ਼ ਮਿਸ਼ਰਾ 'ਤੇ ਦੋਸ਼ ਤੈਅ, ਕਿਸਾਨ ਆਗੂਆਂ ਨੇ ਕੀਤੀ ਇਹ ਮੰਗ