ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਵੱਲੋਂ ਕੇਂਦਰ ਅਜੇ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਦੇ ਚੱਲਦੇ ਹੀ ਸੂਬੇ ਤੋਂ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ‘ਤੇ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣੈ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਰਵਾਨਾ ਹੋਇਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨ ਆਗੂ ਸਕੱਤਰ ਸਿੰਘ ਕੋਟਲਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਮੂਹ ਕਿਸਾਨਾਂ ਦਾ ਜੱਥਾ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਇਆ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 20 ਜੁਲਾਈ ਨੂੰ ਇਸ ਤੋਂ ਵੀ ਵੱਡਾ ਕਿਸਾਨਾਂ ਦਾ ਜੱਥਾ ਦਿੱਲੀ ਨੂੰ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਨਾਲ ਜੋੜ ਹਾਸੋ-ਹੀਣੇ ਬਿਆਨ ਦੇ ਰਹੇ ਹਨ ਜੋ ਕਿ ਮੰਦਭਾਗੇ ਹਨ।
ਕਿਸਾਨਾਂ ਦੇ ਇਸ ਵੱਡੇ ਜੱਥੇ ਦੌਰਾਨ ਟਰੈਕਟਰ ਟਰਾਲੀਆਂ, ਟਰੱਕ, ਬੱਸਾਂ, ਕਾਰਾਂ ਅਤੇ ਹੋਰ ਵਾਹਨ ਹਾਜ਼ਿਰ ਸਨ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਵਲੋਂ ਪਹਿਲਾਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਫਿਰ ਕਾਫਿਲੇ ਦੇ ਰੂਪ ਵਿੱਚ ਰਵਾਨਾ ਹੋਏ।
ਇਹ ਵੀ ਪੜ੍ਹੋ:ਬੀਜੇਪੀ ਲੀਡਰਾਂ ਦਾ ਘਿਰਾਓ ਕਰਨ ਵਾਲੇ 153 ਕਿਸਾਨ 'ਤੇ ਪੁਲਿਸ ਨੇ ਕੀਤੇ ਪਰਚੇ, ਚੱਕਾ ਜਾਮ