ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮੰਡੀਆਂ 'ਚ ਪੁਖਤਾ ਪ੍ਰਬੰਧਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਸਰਕਾਰ 'ਤੇ ਕਈ ਨਿਸ਼ਾਨੇ ਸਾਧੇ ਗਏ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਿਸੇ ਤਰ੍ਹਾਂ ਦਾ ਵੀ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਕਿਸਾਨਾਂ ਨੂੰ ਖੱਜਲ ਖੁਆਰੀ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਦਾ ਕਹਿਣਾ ਕਿ ਸੂਬਾ ਸਰਕਾਰ ਵਲੋਂ ਮੰਡੀਆਂ 'ਚ ਖਰੀਦ ਪ੍ਰਬੰਧਾਂ ਨੂੰ ਲੈਕੇ ਦਾਅਵੇ ਕੀਤੇ ਜਾ ਰਹੇ ਹਨ, ਜੋ ਬਿਲਕੁਲ ਗਲਤ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਦਸ ਦਿਨ ਫਸਲ ਦੀ ਖਰੀਦ ਦੇਰੀ ਨਾਲ ਸ਼ੁਰੂ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਫਸਲਾਂ ਦੀ ਸਿੱਧੀ ਅਦਾਇਗੀ ਸਬੰਧੀ ਚਿੱਠੀ ਕਾਂਗਰਸ ਸਰਕਾਰ ਨੂੰ ਸਾਲ 2018 'ਚ ਆ ਗਈ, ਪਰ ਸਰਕਾਰ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵਿਸ਼ਵਾਸ਼ 'ਚ ਨਹੀਂ ਲਿਆ ਗਿਆ, ਅਤੇ ਫੈਸਲਾ ਸਿਧਾ ਥੋਪਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਭਾਰੀ ਕਮੀ ਆ ਰਹੀ ਹੈ, ਜਿਸ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਇਕੱਲੇ ਮਜੀਠਾ ਮੰਡੀ 'ਚ 20 ਤੋਂ 25 ਪ੍ਰਤੀਸ਼ਤ ਕਣਕ ਦੀ ਖਰੀਦ ਹੋਈ ਪਰ ਉਸ 'ਚ ਲਿਫਟਿੰਗ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਨੂੰ ਸਰਕਾਰ ਦੀ ਗਲਤੀ ਕਾਰਨ ਫਸਲਾਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ, ਜਿਸ ਕਾਰਨ ਸਰਕਾਰ ਨੂੰ ਚਾਹੀਦਾ ਕਿ ਕਿਸਾਨ ਨੂੰ ਪ੍ਰਤੀ ਕਿਲਾ ਵੀਹ ਹਜ਼ਾਰ ਮੁਆਵਜ਼ਾ ਦੇਵੇ।
ਇਹ ਵੀ ਪੜ੍ਹੋ:ਕੋਰੋਨਾ ਸਬੰਧੀ ਫ਼ਰੀ ਹੈਲਪ ਲਾਈਨ ਨੰਬਰ ਜਾਰੀ, ਇਸ ਨੰਬਰ ’ਤੇ ਮਿਲੇਗੀ ਜਾਣਕਾਰੀ