ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਦਿੱਲੀ ਬਾਰਡਰ ’ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਸੀ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨਾਂ ਵੀ ਗਈਆਂ। ਅੱਜ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਰੂ ਪੁਰਬ ਅਤੇ ਕੱਤਕ ਪੂਰਨਿਮਾ ਦੇ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ (new agricultural laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਕਿਸਾਨਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸੇ ਦੇ ਚੱਲਦੇ ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (kisan mazdoor sangharsh committee) ਵੱਲੋਂ ਆਤਿਸ਼ਬਾਜ਼ੀ ਕਰਕੇ ਇਸ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲੀ ਪਾਤਸ਼ਾਹੀ ਦੇ ਜਨਮ ਦਿਹਾੜੇ ’ਤੇ ਕਿਸਾਨ ਜਥੇਬੰਦੀਆਂ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ।
'ਧਰਨੇ ਰਹਿਣਗੇ ਲਗਾਤਾਰ ਜਾਰੀ'
ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਨ ਨੂੰ ਲੈ ਕੇ ਕਿਸਾਨਾਂ (Farmers) ਦੇ ਚਿਹਰਿਆਂ ’ਤੇ ਖੁਸ਼ੀ ਛਾਈ ਹੋਈ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਦੇਰ ਆਏ ਦਰੁਸਤ ਆਏ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾਂ ਸਮੇਂ ਤੱਕ ਨੋਟੀਫਿਕੇਸ਼ਨ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਹੁੰਦਾ। ਅਜੇ ਤੱਕ ਸਾਡੇ ਧਰਨੇ ਲਗਾਤਾਰ ਜਾਰੀ ਰਹਿਣਗੇ।
'ਦੇਸ਼ਵਾਸੀਆਂ ਦਾ ਧੰਨਵਾਦ'
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਹ ਸਾਡੀ ਜਿੱਤ ਸਾਰੇ ਦੇਸ਼ਵਾਸੀਆਂ ਦੀ ਅਤੇ ਜਿਨ੍ਹਾਂ ਨੇ ਸਾਡੇ ਪਿੱਛੇ ਇੰਨੀ ਅਰਦਾਸਾਂ ਕੀਤੀਆਂ ਤੇ ਸਾਡਾ ਇੰਨਾ ਸਾਥ ਦਿੱਤਾ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਦੇ ਸਹਿਯੋਗ ਦੇ ਨਾਲ ਹੀ ਅੱਜ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਮਜਬੂਰ ਹੋਏ ਹਨ।
'ਕਈ ਕਿਸਾਨ ਵੀਰਾਂ ਦੀ ਗਈਆਂ ਜਾਨਾਂ'
ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿਹਾ ਕਿ ਕਾਲੇ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਹੋਣਾ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਪਰ ਉੱਥੇ ਹੀ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪਿੱਛੇ ਸਾਡੇ ਕਈ ਕਿਸਾਨ ਵੀਰਾਂ ਦੀਆਂ ਜਾਨਾਂ ਗਈਆਂ ਹਨ ਉਨ੍ਹਾਂ ਸ਼ਹਾਦਤਾਂ ਦਾ ਮੁੱਲ ਅੱਜ ਵਾਪਸ ਮੁੜਿਆ ਹੈ।
ਇਹ ਵੀ ਪੜੋ: Agriculture law repeal: ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਕੀਤਾ ਜਾਰੀ