ਅੰਮ੍ਰਿਤਸਰ: ਪੰਜਾਬ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਹੀ ਡੀਸੀ ਦਫ਼ਤਰਾਂ ਦੇ ਬਾਹਰ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਧਰਨੇ ਪ੍ਰਦਰਸ਼ਨ ਦਾ ਮੁੱਖ ਮਕਸਦ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਹੁਣ ਇੱਕ ਮਹੀਨੇ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਆਮ ਲੋਕਾਂ ਲਈ ਖੋਲ੍ਹੇ ਜਾਣਗੇ ਅਤੇ ਉਥੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਉਥੇ ਹੀ ਅੱਜ ਇਹ ਧਰਨਾ 9ਵੇ ਦਿਨ ਮਿਲੀ ਸੀ ਦਫ਼ਤਰ ਦੇ ਬਾਹਰ ਜਾਰੀ ਹੈ।
'15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ': ਦੱਸ ਦੇਈਏ ਕਿ ਇਕ ਵਾਰ ਫਿਰ ਤੋਂ ਹੁਣ ਕਾਤਲਾਂ ਦੇ ਖਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚਾ ਖੋਲਿਆ ਹੋਇਆ ਹੈ, ਜੋ ਕਿ ਨੌਵੇਂ ਦਿਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ। ਇਸ ਤੋਂ ਬਾਅਦ 7 ਦਸੰਬਰ ਨੂੰ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 12 ਦਸੰਬਰ ਨੂੰ ਸੂਬੇ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਅੱਗੇ ਰੋਸ ਧਰਨੇ ਦਿੱਤੇ ਜਾਣਗੇ। 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਜੋ ਕਿ ਇਕ ਮਹੀਨੇ ਤੱਕ ਬੰਦ ਰੱਖੇ ਜਾਣਗੇ।
'ਕਾਰਪੋਰੇਟ ਘਰਾਣਿਆਂ ਦੇ ਖਿਲਾਫ ਰੋਸ ਪ੍ਰਦਰਸ਼ਨ': ਇਸੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਗੱਡੀ ਖਰੀਦਣ ਸਮੇਂ ਪਹਿਲਾਂ ਹੀ ਰੋਡ ਟੈਕਸ ਦੇ ਦਿੱਤੇ ਜਾਂਦੇ ਹਨ ਪਰ ਉਹਨਾਂ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਆਮ ਲੋਕਾਂ ਦੀ ਸਹੂਲਤ ਲਈ ਹੋਵੇਗਾ ਆਮ ਵਰਗ ਨੂੰ ਨੁਕਸਾਨ ਲਈ ਪੰਜਾਬ ਵਿਚ ਕਾਰਖਾਨਿਆਂ ਖਿਲਾਫ ਅਸੀਂ ਇਹ ਧਰਨਾ ਲਗਾ ਕੇ ਬੈਠੇ ਹੋਏ ਹਾਂ ਪਰ ਇਹ ਧਰਨਾ ਜਾਰੀ ਹੈ ਪਰ ਅੱਜ ਤੱਕ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਨੀਂਦ ਖੁੱਲ੍ਹੇ ਹੋਏ ਕਿਹਾ ਕਿ ਜੇਕਰ ਇੱਦਾਂ ਹੀ ਚੱਲਦਾ ਹੈ ਸਾਨੂੰ ਹੋਰ ਵੀ ਜ਼ਰੂਰਤ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਜਿਸ ਵਿੱਚ ਕਿਹਾ ਗਿਆ ਹੈ ਕਿ ਇੱਕ ਮਹੀਨੇ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਆਮ ਲੋਕਾਂ ਲਈ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਇਸ ਵਿਚ ਇਕ ਖ਼ਾਸ ਗੱਲ ਦੱਸਣਯੋਗ ਹੈ ਕਿ ਜਦੋਂ ਭੰਡਾਰੀ ਪੁਲ ਉਤੇ ਬੈਠ ਕੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਵੇਲੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਨਸ਼ਾ ਕਰਨ ਤੋਂ ਰੋਕਣ 'ਤੇ ਨੌਜਵਾਨ ਨੇ ਕਿਰਚਾਂ ਮਾਰ ਕੇ ਮਾਸੜ ਦਾ ਕੀਤਾ ਕਤਲ