ਅੰਮ੍ਰਿਤਸਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਲਗਾਤਾਰ ਨਵੀਆਂ ਰਣਨੀਤੀਆਂ ਘੜ੍ਹੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸਾਨਾਂ ਵੱਲੋਂਂ ਭਾਰਤ ਬੰਦ (India closed) ਦਾ ਸੱਦਾ ਦਿੱਤਾ ਗਿਆ ਸੀ। ਭਾਰਤ ਬੰਦ (India closed) ਦਾ ਪੰਜਾਬ ਭਰ ਵਿੱਚ ਜਗ੍ਹਾ-ਜਗ੍ਹਾ ਪ੍ਰਦਰਸ਼ਨ ਕੀਤੇ ਗਏ, ਜਿਸ ਨਾਲ ਪੂਰੇ ਭਾਰਤ ਵਿੱਚ ਆਵਾਜਾਈ ਠੱਪ ਰਹੀ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ ਜਿਸ ਕਾਰਨ 30 ਤਾਰੀਖ਼ ਨੂੰ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਜਿਸਦੀ ਜ਼ਿੰਮੇਵਾਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਕੱਲ੍ਹ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ 'ਤੇ ਪੂਰਨ ਤੌਰ 'ਤੇ ਭਾਰਤ ਦੇ ਲੋਕਾਂ ਦਾ ਸਮਰਥਨ ਮਿਲਿਆ ਸੀ।
ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ (Farmers' organizations) ਨੇ ਪੰਜਾਬ ਭਰ ਦੇ ਵਿੱਚ ਡੀ ਸੀ ਦਫਤਰਾਂ (DC offices) ਦੇ ਬਾਹਰ ਪੱਕੇ ਧਰਨੇ ਲਗਾਏ। ਜਿਸਤੋਂ ਬਾਅਦ ਹੁਣ ਕਿਸਾਨਾਂ ਵੱਲੋਂ 30 ਤਾਰੀਖ਼ ਤੋਂ ਰੇਲ ਆਵਾਜਾਈ ਰੋਕੀ ਜਾਵੇਗੀ ਜਿਸ ਦੀ ਜ਼ਿੰਮੇਵਾਰ ਕੇਂਦਰ ਤੇ ਪੰਜਾਬ ਸਰਕਾਰ ਹੋਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਦਿੱਲੀ ਧਰਨੇ 'ਤੇ ਬੈਠੇ ਹਾਂ ਪਰ ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ (DC offices) ਦੇ ਬਾਹਰ ਧਰਨੇ ਲਗਾਏ ਗਏ ਹਨ। ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਕਿਹਾ ਗਿਆ ਕਿ ਜਿਹੜੇ ਤਿੰਨ ਕਾਲੇ ਖੇਤੀ ਕਨੂੰਨਾਂ ਦੇ ਬਿੱਲ ਲਾਗੂ ਕੀਤੇ ਹਨ, ਉਹਨਾਂ ਨੂੰ ਰੱਦ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਧਰਨੇ ਦੌਰਾਨ ਜਿਹੜੇ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਦਿੱਤੀ ਜਾਵੇ। ਜਿਸ ਦੇ ਚੱਲਦੇ ਅਸੀਂ ਇਹ ਰੋਸ਼ ਪ੍ਰਦਰਸ਼ਨ ਕਰ ਰਹੇ ਹਾਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾ ਸਮਾਂ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਨੂੰ ਪੰਜਾਬ ਦੀ ਨਵੀਂ ਸਰਕਾਰ ਤੋਂ ਉਮੀਦ, ਕੀਤਾ ਟਵੀਟ