ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰੈੱਸ ਵਾਰਤਾ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਮੁਬਾਰਕਬਾਦ ਵੀ ਦਿੱਤੀ। ਉੱਥੇ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਕਿਸਾਨਾਂ ਦੇ ਲਈ ਲੰਗਰ (Langar for farmers) ਅਤੇ ਹੋਰ ਚੀਜ਼ਾਂ ਦੀ ਜ਼ਰੂਰਤ ਪੂਰੀ ਕੀਤੀ ਗਈ ਸੀ। ਜੇਕਰ ਹੁਣ ਵੀ ਕਿਸਾਨਾਂ ਨੂੰ ਜ਼ਰੂਰਤ ਪਵੇਗੀ ਤਾਂ ਉਹ ਉਨ੍ਹਾਂ ਦੇ ਨਾਲ ਜ਼ਰੂਰ ਮੋਢੇ ਨਾਲ ਮੋਢਾ ਲਾ ਕੇ ਖੜੇ ਰਹਿਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਦੇ ਲੰਗਰਾਂ 'ਚ ਮਿਠਾਈ ਬੰਦ ਕਰਨ ਦੀ ਵੀ ਗੱਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ (Jurisdiction of the Shiromani Committee) ਵਿੱਚ ਪੈਣ ਵਾਲੇ ਗੁਰਦੁਆਰਾ ਸਾਹਿਬਾਨਾਂ 'ਚ ਹੁਣ ਸ਼ਹੀਦੀ ਪੁਰਬ ਨੂੰ ਵੇਖਦੇ ਹੋਏ ਲੰਗਰਾਂ ਵਿੱਚ ਮਿਠਾਈ ਨਹੀਂ ਮਿਲੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵੱਧ ਦਿੱਲੀ ਦੇ ਬਾਰਡਰਾਂ 'ਤੇ ਬੈਠ ਕੇ ਧਰਨਾ ਪ੍ਰਦਰਸ਼ਨ (Demonstration on the borders of Delhi) ਕੀਤਾ ਗਿਆ, ਲੇਕਿਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਉਨ੍ਹਾਂ ਵੱਲੋਂ ਨਹੀਂ ਵਰਤੀ ਗਈ। ਉੱਥੇ ਉਨ੍ਹਾਂ ਕਿਹਾ ਕਿ ਜਦੋਂ ਤੇਰਾਂ ਤਰੀਕ ਨੂੰ ਕਿਸਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਣਗੇ ਤਾਂ ਉਨ੍ਹਾਂ ਦਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਰਾਜ ਕੁਮਾਰ ਵੇਰਕਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਪਹਿਲਾ ਇਨਾਮ ਮਿਲਣ ’ਤੇ ਪ੍ਰਗਟਾਈ ਖੁਸ਼ੀ
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਉੱਨੀ ਸੌ ਚੁਰਾਸੀ ਦੀ ਯਾਦਗਾਰ (Nineteen eighty four memorial) ਨੂੰ ਬਚਾਉਂਦੇ ਹੋਏ ਵੀ ਜੋ ਤੇਜਾ ਸਿੰਘ ਸਮੁੰਦਰੀ ਹਾਲ 'ਚ ਦੁਬਾਰਾ ਉਸਾਰੀ ਕੀਤੀ ਗਈ ਸੀ, ਉਸ ਦੀ ਸੰਭਾਲ ਕੀਤੀ ਗਈ ਸੀ ਅਤੇ ਮੰਜੀ ਸਾਹਿਬ ਦੀਵਾਨ ਹਾਲ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਦਰ ਜਿਸ ਜਗ੍ਹਾ 'ਤੇ ਗੋਲੀਆਂ ਦੇ ਨਿਸ਼ਾਨ ਨੇ ਉਨ੍ਹਾਂ ਦੀ ਵੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ।
ਉੱਥੇ ਹੀ ਇੱਕ ਵਾਰ ਫਿਰ ਤੋਂ ਗੁਰਬਾਣੀ ਦੇ ਪ੍ਰਸਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਨੂੰ ਦਿੱਤੇ ਮੰਗ ਪੱਤਰ 'ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖ਼ੁਦ ਹੀ ਇਹਤਿਆਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੀ ਸਰਕਾਰ ਸੰਭਾਲਣ ਅਤੇ ਸ਼੍ਰੋਮਣੀ ਕਮੇਟੀ ਵਿੱਚ ਦਖ਼ਲਅੰਦਾਜ਼ੀ ਨਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਧਰਮ ਦੇ ਨਾਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਥੇ ਹੀ ਉਨ੍ਹਾਂ ਨੇ ਇੱਕ ਪੁੱਛੇ ਗਏ ਸਵਾਲ 'ਤੇ ਬੋਲਦੇ ਹੋਏ ਕਿਹਾ ਕਿ ਗੁਰਬਾਣੀ ਦੇ ਪ੍ਰਸਾਰ ਲਈ ਹਰ ਇੱਕ ਸਹੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਮਲ ਸੈਣੀ ਪੰਜਾਬ ਲੋਕ ਕਾਂਗਰਸ ਜਨਰਲ ਸਕੱਤਰ ਨਿਯੁਕਤ