ਅੰਮ੍ਰਿਤਸਰ: ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਇਸ ਵਿਚ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ 18 ਮਈ ਨੂੰ ਪੰਜਾਬ ਭਰ ਵਿੱਚ ਦੁਪਹਿਰ ਇਕ ਵਜੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਵੱਡਾ ਐਲਾਨ ਹੈ। ਉਨ੍ਹਾਂ ਕਿਹਾ ਕਿ ਕਿਸਾਨ ਰੇਲਾਂ ਰੋਕਣਾਂ ਨਹੀਂ ਚਾਹੁੰਦੇ ਪਰ ਸਰਕਾਰ ਇਸ ਪਾਸੇ ਤੁਰਨ ਲਈ ਮਜ਼ਬੂਰ ਕਰ ਰਹੀ ਹੈ।
ਜ਼ਮੀਨਾਂ ਦੇ ਯੋਗ ਮੁਆਵਜ਼ੇ ਦੇ ਚੈੱਕ : ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕ ਖੱਜਲ ਖੁਆਰ ਹੁੰਦੇ ਹਨ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਸਾਨੂੰ ਰੇਲ ਰੋਕੋ ਧਰਨੇ ਲਗਾਉਣੇ ਪੈ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗੁਰਦਾਸਪੁਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੇ ਯੋਗ ਮੁਆਵਜ਼ੇ ਦੇ ਚੈੱਕ ਦੇ ਕੇ ਬਾਅਦ ਵਿੱਚ ਜ਼ਮੀਨਾਂ ਉੱਤੇ ਕਬਜ਼ੇ ਕਰਨ ਦੀ ਮੰਗ ਪ੍ਰਵਾਨ ਕੀਤੀ ਸੀ। ਅਗਸਤ ਮਹੀਨੇ ਤੱਕ ਦਾ ਟਾਈਮ ਲਿਆ ਸੀ। ਅੱਜ ਗੁਰਦਾਸਪੁਰ ਵਿੱਚ ਵੱਡੀ ਫ਼ੌਜ ਲਗਾ ਕੇ ਜ਼ਮੀਨਾਂ ਉੱਤੇ ਕਬਜ਼ੇ ਲੈ ਕੇ ਕਾਰਪੋਰੇਟ ਘਰਾਣਿਆਂ ਲਈ ਸੜਕਾਂ ਕੱਢੀਆ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਵੇਂ ਹੀ ਤਰਨਤਾਰਨ ਦੇ ਵਿੱਚ ਮਈ ਦੇ ਵਿੱਚ ਕਬਜਾ ਲੈਣ ਲਈ ਕਿਹਾ ਸੀ। ਅੰਮਿਤਸਰ ਵਿੱਚ ਕੁਝ ਥਾਵਾਂ ਉੱਤੇ ਜ਼ਮੀਨ ਜਬਰੀ ਕਬਜ਼ਾਈ ਜਾ ਰਹੀ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਸਾਡੇ ਨਾਲ ਘਰ ਬੈਠ ਕੇ ਗੱਲ ਕਰ ਲਵੋ ਤਾਂ ਉਹਨਾਂ ਕਿਹਾ ਕਿ ਅਸੀਂ ਦੇਸ਼ ਤੇ ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਅਸੀਂ ਰੇਲਾਂ ਜਾਮ ਨਹੀਂ ਕਰਨਾ ਚਾਹੁੰਦੇ।