ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 20 ਦਸੰਬਰ ਤੋਂ ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਦੀ ਤਿਆਰੀ ਵੱਜੋਂ ਮਹਿਤਾ ਦੇ ਪਿੰਡ ਉਦੋਨਗਲ ਵਿਖੇ ਤਿਆਰੀ ਸੰਮੇਲਨ ਕਰਵਾਇਆ ਗਿਆ।
ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਖ਼ਿਲਾਫ਼ ਇਹ ਰੇਲ ਰੋਕੋ ਅੰਦੋਲਨ ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਕਿਸਾਨੀ ਅੰਦੋਲਨ ਦੌਰਾਨ ਪੰਜਾਬ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ 'ਤੇ ਨੌਕਰੀ ਦੇਣ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ, ਗੰਨੇ ਦਾ ਬਕਾਇਆ ਜਾਰੀ ਕਰਨ, ਝੋਨੇ ਦੀ ਰੈੱਡ ਐਂਟਰੀਆਂ ਕਾਰਨ ਰੁਕੀ ਪੈਮੇਂਟ ਜਾਰੀ ਕਰਨ, ਬੁਢਾਪਾ ਪੈਨਸ਼ਨ ਤੇ ਲੋੜਵੰਦਾਂ ਨੂੰ ਸਸਤਾ ਅਨਾਜ ਮੁੱਹਈਆ ਕਰਾਉਣ ਆਦਿ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਜਾ ਰਿਹਾ ਹੈ।
ਜੇਕਰ ਫਿਰ ਵੀ ਸਰਕਾਰ ਵੱਲੋਂ ਇਨ੍ਹਾਂ ਸਾਰੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਰੇਲ ਰੋਕੋ ਅੰਦੋਲਨ ਵਧਾਇਆ ਜਾਵੇਗਾ। ਅੱਜ ਦੀ ਕਨਵੈਨਸ਼ਨ ਵਿੱਚ ਵੱਡੇ ਪੱਧਰ 'ਤੇ ਪਹੁੰਚੀਆਂ ਬੀਬੀਆਂ ਵੱਲੋ ਰੇਲ ਰੋਕੋ ਅੰਦੋਲਨ ਵਿਚ ਵਿਸ਼ਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਸੰਮੇਲਨ ਵਿੱਚ ਪਹੁੰਚੇ ਆਗੂਆਂ ਵੱਲੋਂ ਪੂਰੇ ਦੇਸ਼ ਭਰ ਦੇ ਕਿਸਾਨਾਂ ਮਜਦੂਰਾਂ ਨੂੰ ਦਿੱਲੀ ਫਤਹਿ ਮਾਰਚ ਨੂੰ ਕਾਮਯਾਬ ਬਣਾਉਣ ਲਈ ਵੀ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ: ਟੋਲ ਪਲਾਜ਼ਿਆਂ ਦੇ ਧਰਨੇ ਰਹਿਣਗੇ ਜਾਰੀ: ਹਰਮੀਤ ਸਿੰਘ ਕਾਦੀਆਂ