ਅੰਮ੍ਰਿਤਸਰ: ਇੱਕ ਵਾਰ ਫਿਰ ਤੋਂ ਕਿਸਾਨ ਅਤੇ ਮਜ਼ੂਦਰ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ (Morcha against the central government) ਖੋਲ੍ਹਣ ਜਾ ਰਹੇ ਹਨ। ਜਿਸ ਨੂੰ ਲੈਕੇ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਕਿਸਾਨਾਂ ਦੀਆਂ ਸਮੱਸਿਆਂ ਲੈ ਕੇ ਮੰਗ ਪੱਤਰ ਸੌਂਪਿਆ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 2020 ਤੋਂ ਚੱਲਿਆ ਕਿਸਾਨੀ ਸੰਘਰਸ਼ ਲਗਪਗ 13 ਮਹੀਨੇ ਲਗਾਤਾਰ ਦਿੱਲੀ ਦੇ ਸਰਹੱਦਾਂ ‘ਤੇ ਚੱਲਿਆ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ (central government) ਵੱਲੋਂ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਸੀ।
ਚੱਬਾ ਨੇ ਦੱਸਿਆ ਕਿ ਕੇਂਦਰ ਸਰਕਾਰ (central government) ਵੱਲੋਂ ਸਾਨੂੰ ਐੱਮ.ਐੱਸ.ਪੀ ‘ਤੇ ਲਿਖਤ ਗਰੰਟੀ ਨਹੀਂ ਦਿੱਤੀ ਗਈ ਨਾ ਹੀ ਲਖੀਮਪੁਰੀ ਘਟਨਾ ਦੇ ਦੋਸ਼ੀਆਂ (Convicts of Lakhimpuri incident) ਨੂੰ ਅਜੇ ਤੱਕ ਬਰਖਾਸਤ ਕੀਤਾ ਗਿਆ ਹੈ। ਕਿਸਾਨਾਂ ਕਿਹਾ ਕਿ ਕੇਂਦਰ ਸਰਕਾਰ (central government) ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਜਿਸ ਦੇ ਚਲਦੇ ਕਿਸਾਨ ਆਪਣੇ ਹੱਕਾਂ ਲਈ ਫਿਰ ਇੱਕ ਵਾਰ ਸੰਘਰਸ਼ ਦੀ ਰਾਹ ‘ਤੇ ਚੱਲਦੇ ਹੋਏ ਧਰਨਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਸ਼ਰਤਾਂ ਮੰਨ ਲਈਆ ਹਨ, ਪਰ ਜਿਵੇਂ ਹੀ ਧਰਨਾ ਖ਼ਤਮ ਹੋਇਆ, ਉਸ ਤੋਂ ਬਾਅਦ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਸਾਫ਼ ਮੁਕਰ ਗਈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਨਾਲ ਮਿਲਣ ਕਰਕੇ ਅੰਮ੍ਰਿਤਸਰ-ਬਿਆਸ ਰੇਲ ਟ੍ਰੈਕ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜਲਦ ਬਕਾਇਆ ਰਾਸ਼ੀ ਦਿਵਾਉਣ ਦਾ ਵਿਸ਼ਵਾਸ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਇਸ ਧਰਨੇ ਨੂੰ ਖ਼ਤਮ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਨਵੀਂ ਬਣੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਕੀਤੀ ਗਈ ਹੈ ਅਤੇ ਜੇਕਰ ਪੰਜਾਬ ਸਰਕਾਰ (Government of Punjab) ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਜਲਦ ਹੀ ਪੰਜਾਬ ਸਰਕਾਰ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਤਿਵਾੜੀ ਨੇ ਘੇਰਿਆ ਕਾਂਗਰਸ ਹਾਈਕਮਾਂਡ, ਲੀਡਰਸ਼ਿੱਪ ਬਦਲਾਅ ਤੇ ਟਿਕਟਾਂ ਦੀ ਵੰਡ ’ਤੇ ਚੁੱਕੇ ਸੁਆਲ