ETV Bharat / state

Demonstration of farmers against drugs: ਨਸ਼ੇ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੀਐੱਮ ਮਾਨ ਨਾਲ ਮਿਲਣ ਤੋਂ ਰੋਕਿਆ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

author img

By

Published : Jan 27, 2023, 7:23 PM IST

ਪੰਜਾਬ ਵਾਸੀਆਂ ਨੂੰ ਅੰਮ੍ਰਿਤਸਰ ਵਿੱਚ ਨਵੇਂ ਮੁਹੱਲਾ ਕਲੀਨਿਕਾਂ ਦੀ ਸੌਗਾਤ ਦੇਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਦੇ ਚਾਹਵਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਰਾਹ ਦੇ ਵਿੱਚ ਹੀ ਡੱਕ ਲਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਰੇਆਮ ਵਿਕ ਰਹੇ ਨਸ਼ੇ ਦੇ ਮੁੱਦੇ ਖ਼ਿਲਾਫ਼ ਪਿਛਲੇ 20 ਦਿਨਾਂ ਤੋਂ ਧਰਨਾ ਦੇ ਰਹੇ ਹਨ ਅਤੇ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਗੰਭੀਰ ਮੁੱਦੇ ਦੇ ਹੱਲ ਲਈ ਕਿਸੇ ਵੀ ਕੀਮਤ ਉੱਤੇ ਸੀਐੱਮ ਮਾਨ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ।

Farmers protest against CM Mann in Amritsar
Demonstration of farmers against drugs: ਨਸ਼ੇ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੀਐੱਮ ਮਾਨ ਨਾਲ ਮਿਲਣ ਤੋਂ ਰੋਕਿਆ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ
Demonstration of farmers against drugs: ਨਸ਼ੇ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੀਐੱਮ ਮਾਨ ਨਾਲ ਮਿਲਣ ਤੋਂ ਰੋਕਿਆ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਅੰਮ੍ਰਿਤਸਰ: ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋ ਅੰਮ੍ਰਿਤਸਰ ਵਿੱਚ 400 ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਨੂੰ ਲੈਕੇ ਕਿਸਾਨ ਨੋਜਵਾਨ ਸੰਘਰਸ਼ ਕਮੇਟੀ ਦੀ ਜਥੇਬੰਦੀ ਮੁੱਖ ਮੰਤਰੀ ਦਾ ਘਿਰਾਵ ਕਰਨ ਲਈ ਪੁਹੰਚ ਗਈ। ਉਹਨਾਂ ਵੱਲੋਂ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਅਸੀਂ ਧਰਨਾ ਲਗਾ ਕੇ ਬੈਠੇ ਹੋਏ ਹਨ ਅਤੇ ਸਾਡੀ ਜੱਥੇਬੰਦੀ ਨੇ ਨਸ਼ੇ ਦੇ ਖਿਲਾਫ ਧਰਨਾ ਲਗਾਇਆ ਹੋਇਆ ਹੈ।

ਨਸ਼ੇ ਦਾ ਵਿਰੋਧ: ਉਨ੍ਹਾਂ ਕਿਹਾ ਕਿ ਆਏ ਦਿਨ ਪੰਜਾਬ ਦੇ ਨੌਜਵਾਨ ਨਸ਼ੇ ਦੇ ਕਾਰਨ ਮਰ ਰਹੇ ਹਨ ਅਤੇ ਨਸ਼ੇ ਦੇ ਕਾਰਨ ਘਰਾਂ ਦੇ ਘਰ ਤਬਾਹ ਹੋ ਰਹੇ ਹਨ। ਮਾਵਾਂ ਦੇ ਪੁੱਤ ਅਤੇ ਭੈਣਾਂ ਦੇ ਸੁਹਾਗ ਉਜੜ ਰਹੇ ਹਨ, ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ਵਿੱਚ ਆਉਣਾ ਸੀ ਤਾਂ ਵੱਡੇ ਵੱਡੇ ਵਾਅਦੇ ਕੀਤੇ ਸੀ, ਉਨ੍ਹਾਂ ਕਿਹਾ ਸੀ ਕਿ ਸਾਡੀ ਸਰਕਾਰ ਆਉਣ ਉੱਤੇ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ, ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਪੰਜਾਬ ਵਿੱਚ ਨਸ਼ਾ ਮੂੰਗਫਲੀ ਰਿਉੜੀਆਂ ਵਾਂਗ ਪੰਜਾਬ ਦੀਆਂ ਸੜਕਾਂ ਉੱਤੇ ਵਿਕ ਰਿਹਾ ਹੈ।

ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ: ਉਨ੍ਹਾਂ ਕਿਹਾ ਕਿ ਅਸੀ ਆਪਣੇ ਘਰ ਦੇ ਲਈ ਨਹੀਂ ਸਗੋਂ ਸਾਰੇ ਪੰਜਾਬ ਦੇ ਲਈ ਰੋਸ ਪ੍ਰਦਰਸਨ ਕਰ ਰਹੇ ਹਾਂ। ਉਨ੍ਹਾ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਡੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਡੇ ਉੱਪਰ ਲਗਾਤਾਰ ਦਬਾਅ ਬਣਾ ਰਿਹਾ ਹੈ ਕਿ ਤੁਹਾਡੇ ਨਾਲ ਬੈਠ ਕੇ ਗੱਲਬਾਤ ਕਰਦੇ ਹਾਂ। ਉਹਨਾਂ ਕਿਹਾ ਕਿ ਇੰਨਾ ਲੰਮਾ ਸਮਾਂ ਹੋ ਗਿਆ ਹੈ ਪੰਜਾਬ ਵਿੱਚ ਨਸ਼ਾ ਖ਼ਤਮ ਨਹੀਂ ਹੋ ਰਿਹਾ ਜੇਕਰ ਸਰਕਾਰ ਵੱਲੋਂ ਸਾਡੇ ਪ੍ਰਧਾਨ ਨੂੰ ਰਿਹਾਅ ਨਾ ਕੀਤਾ ਗਿਆ ਅਤੇ ਪੰਜਾਬ ਵਿਚੋਂ ਨਸ਼ਾ ਖਤਮ ਨਾ ਹੋਇਆ ਤਾਂ ਪੰਜਾਬ ਸਰਕਾਰ ਦੇ ਖਿਲਾਫ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: People not getting treatment: ਸਰਕਾਰੀ ਹਸਪਤਾਲ 'ਚ ਇਲਾਜ ਲਈ ਤਰਸੇ ਲੋਕ, ਸਿਹਤ ਸਹੂਲਤਾਂ ਦੇ ਦਾਅਵਿਆਂ ਦੀ ਨਿਕਲੀ ਫੂਕ

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਦੇ ਨਾਲ ਮਿਲਣ ਦੀ ਗੱਲ ਕਹੀ ਸੀ ਪਰ ਸਾਨੂੰ ਮੁੱਖ ਮੰਤਰੀ ਨਹੀਂ ਮਿਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਲੈਣੀਆਂ ਸਨ ਤਾਂ ਵਿਧਾਇਕ ਵੀ ਸਾਡੇ ਘਰਾਂ ਵਿਚ ਆਉਂਦੇ ਸਨ ਅੱਜ ਇਨ੍ਹਾਂ ਨੂੰ ਮਿਲਣ ਲਈ ਪੁਲਿਸ ਪ੍ਰਸ਼ਾਸਨ ਸਾਨੂੰ ਡਾਂਗਾ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਸਾਡੀ ਸੁਣਵਾਈ ਨਹੀਂ ਹੁੰਦੀ ਅਸੀਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.