ਅੰਮ੍ਰਿਤਸਰ: ਡੀ.ਏ.ਪੀ ਖਾਦ, ਕਪਾਹ ਦੇ ਬੀਜ਼ਾਂ 'ਚ ਕੀਤੇ ਵਾਧੇ ਅਤੇ ਕਣਕ ਦੀ ਖਰੀਦ 'ਚ ਲਾਈਆਂ ਜਾ ਰਹੀਆਂ ਸ਼ਰਤਾਂ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਚੱਬਾ ਵਿਖੇ ਅੰਮ੍ਰਿਤਸਰ ਫਿਰੋਜ਼ਪੁਰ ਮਾਰਗ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਕਿਸਾਨਾਂ ਵਲੋਂ 18 ਅਪ੍ਰੈਲ ਨੂੰ ਦਾਣਾ ਮੰਡੀ ਭਗਤਾਂ 'ਚ ਹੋਣ ਵਾਲੀ ਮਹਾਂ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਕਿਸਾਨਾਂ ਨੇ ਰੋਸ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਿਤਕਰੇ ਦੀ ਭਾਵਨਾ ਰੱਖਦਿਆਂ ਡੀ.ਏ.ਪੀ ਖਾਦ 'ਚ 700 ਰੁਪਏ ਪ੍ਰਤੀ ਬੋਰੀ ਵਾਧਾ ਕੀਤਾ ਹੈ, ਹੋ ਬਿਲਕੁਲ ਗਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਕਪਾਹ ਦੇ ਬੀਜ਼ਾਂ 'ਚ ਪ੍ਰਤੀ ਪੈਕੇਟ 35 ਰੁਪਏ ਦਾ ਵਾਧਾ ਕੀਤਾ ਸੀ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਸਰਕਾਰ ਵਲੋਂ ਕਿਸਾਨਾਂ ਕੋਲੋਂ ਫਰਦ ਲੈਣਾ, ਪੇਮੈਂਟ ਬੈਨ ਕਰਨਾ, ਬਦਰੰਗੇ ਅਤੇ ਟੋਟੇ ਕਾਲੇ ਦਾਣੇ 'ਚ 50 ਪ੍ਰਤੀਸ਼ਤ ਕਟੌਤੀ ਕਰਨ ਦੀ ਗੱਲ ਕਿਸਾਨ ਵਿਰੋਧੀ ਹੈ।
ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਕੋਲ ਕਣਕ ਦੀ ਖਰੀਦ ਨੂੰ ਲੈਕੇ ਸਹੀ ਪੱਖ ਨਹੀਂ ਰੱਖਿਆ ਗਿਆ ਅਤੇ ਕੇਂਦਰ ਦੇ ਸਿੱਧੀ ਅਦਾਇਗੀ ਵਾਲੇ ਫਰਮਾਨ 'ਤੇ ਹੀ ਸਹਿਮਤੀ ਭਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਜਿਸ਼ ਤਹਿਤ ਕਿਸਾਨਾਂ ਅਤੇ ਆੜ੍ਹਤੀਆਂ 'ਚ ਪਾੜ ਪਾਉਣਿ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਰੋਸ ਪ੍ਰਦਰਸ਼ਨ ਉਪਰੰਤ ਕਿਸਾਨਾਂ ਨੇ ਚੱਬਾ ਵਿਖੇ ਮੀਟਿੰਗ ਕਰਕੇ 18 ਅਪ੍ਰੈਲ ਨੂੰ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਦੀ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਕਿਸਾਨਾਂ ਦਾ ਕਹਿਣਾ ਕਿ ਆਉਣ ਵਾਲੇ ਦੋ ਦਿਨਾਂ 'ਚ ਰਾਮਤੀਰਥ ਅਤੇ ਕਥੂਨੰਗਲ ਵਿਖੇ ਹਜਾਰਾਂ ਬੀਬੀਆਂ ਦਾ ਇਕੱਠ ਕਰਕੇ ਉਨ੍ਹਾਂ ਦੀ ਵਰਕਸ਼ਾਪ ਲਗਾਈ ਜਾਵੇਗੀ। ਇਸਦੇ ਨਾਲ ਹੀ 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ ਦੇ ਸਹੀਦਾਂ ਦੀ ਯਾਦ 'ਚ ਬੀਬੀਆਂ ਦਾ ਵੱਡਾ ਇਕੱਠ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ
ਇਹ ਵੀ ਪੜ੍ਹੋ : ਸੰਘਰਸ਼ ਕਮੇਟੀ ਨੇ ਹਾਕਮ ਚੰਦ ਨੂੰ ਇਨਸਾਫ਼ ਦਵਾਉਣ ਲਈ ਰਾਣਾ ਸੋਢੀ ਦੀ ਕੋਠੀ ਅੱਗੇ ਦਿੱਤਾ ਧਰਨਾ