ਅੰਮ੍ਰਿਤਸਰ: ਅੰਮ੍ਰਿਤਸਰ ਰੇਲਵੇ ਸਟੇਸ਼ਨ (Railway station) ਤੋਂ ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਲਗਾਤਾਰ ਹੀ ਉਨ੍ਹਾਂ ਦੇ ਪਿੰਡਾਂ ਤੋਂ ਕਿਸਾਨਾਂ ਦੇ ਜਥੇ ਦਿੱਲੀ ਲਈ ਰਵਾਨਾ ਹੋ ਰਹੇ ਹਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ (Corona virus) ਨੂੰ ਲੈ ਕੇ ਦਿੱਲੀ ਬਾਰਡਰ 'ਤੇ ਅਫ਼ਵਾਹ ਫੈਲਾਈ ਜਾ ਰਹੀ ਹੈ ਉਹ ਸਰਾਸਰ ਗਲਤ ਹੈ ਕਿਉਂਕਿ ਪੰਜ ਸੌ ਤੋਂ ਵੱਧ ਕਿਸਾਨ ਸ਼ਹੀਦੀ ਪ੍ਰਾਪਤ ਕਰ ਚੁੱਕੇ ਹਨ ਅਤੇ ਸਾਰਿਆਂ ਦੇ ਪੋਸਟਮਾਰਟਮ ਕਰਵਾਏ ਗਏ ਹਨ। ਉਨ੍ਹਾਂ ਵਿੱਚ ਇੱਕ ਵੀ ਵਿਅਕਤੀ ਦੀ ਪੋਸਟਮਾਰਟਮ ਰਿਪੋਰਟ ਦੇ ਵਿੱਚ ਕੋਰੋਨਾ ਪੌਜ਼ੀਟਿਵ ਨਹੀਂ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਿਰਫ਼ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਅਲੱਗ ਅਲੱਗ ਜਗ੍ਹਾ ਤੋਂ ਕਿਸਾਨ ਭਾਰੀ ਗਿਣਤੀ ਦੇ ਵਿਚ ਦਿੱਲੀ ਬਾਰਡਰ 'ਤੇ ਪਹੁੰਚ ਰਹੇ ਹਨ ਤਾਂ ਜੋ ਕਿ ਕੇਂਦਰ ਸਰਕਾਰ ਉਤੇ ਸ਼ਿਕੰਜਾ ਕਸਿਆ ਜਾ ਸਕੇ ਦੂਸਰੇ ਪਾਸੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਨੌਜਵਾਨ ਭਾਰੀ ਗਿਣਤੀ ਦੇ ਵਿੱਚ ਬਾਰਡਰਾਂ ਤੇ ਪਹੁੰਚ ਰਹੇ ਹਨ।
ਇਹ ਵੀ ਪੜੋ:Happy Birthday: 109 ਸਾਲਾਂ ਦੀ ਹੋਈ Punjab Mail Express