ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਮਹਾਂ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਬੀਤੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ ਵੀ ਹੋਇਆ। ਜਿਸ ਨੂੰ ਲੈਕੇ ਕਿਸਾਨਾਂ 'ਚ ਸਰਕਾਰ ਪ੍ਰਤੀ ਰੋਸ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਮਲੇ ਦੀ ਨਿੰਦਿਆਂ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।
ਇਸ ਮੌਕੇ ਬੋਲਦਿਆਂ ਸਰਵਣ ਸਿੰਘ ਪੰਦੇਰ ਨੇ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨਾਲ ਦੋਹਰਾ ਮਾਪਦੰਡ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵੱਡਾ ਜਥਾ 5 ਮਈ ਨੂੰ ਦਿੱਲੀ ਸੰਘਰਸ਼ ਲਈ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿਸਾਨ ਦਿੱਲੀ ਸੰਘਰਸ਼ 'ਚ ਜਾਣਾ ਚਾਹੁੰਦੇ ਹਨ, ਉਨ੍ਹਾਂ ਦੀ ਪਹਿਲ ਦੇ ਅਧਾਰ 'ਤੇ ਫਸਲ ਸੰਭਾਲ ਦਾ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਦੀਪ ਸਿੱਧੂ ਗਲਤ ਪ੍ਰੋਪੇਗੰਡਾ ਦਾ ਸ਼ਿਕਾਰ: ਤਾਇਆ ਜਸਪਾਲ ਸਿੰਘ