ETV Bharat / state

ਲਖੀਮਪੁਰ ਖੀਰੀ ਮਾਮਲਾ: ਕਿਸਾਨ ਜਥੇਬੰਦੀਆਂ ਨੇ ਕੀਤਾ ਭਾਜਪਾ ਆਗੂ ਚੁੱਘ ਦੇ ਘਰ ਦਾ ਘਿਰਾਓ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (kisan mazdoor sangharsh committee) ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਦੀਆਂ ਮੁਆਵਜ਼ੇ ਦਿੱਤਾ ਜਾਣਾ ਚਾਹੀਦਾ ਹੈ।

ਲਖੀਮਪੁਰੀ ਖੀਰੀ ਮਾਮਲਾ
ਲਖੀਮਪੁਰੀ ਖੀਰੀ ਮਾਮਲਾ
author img

By

Published : Oct 4, 2021, 1:41 PM IST

Updated : Oct 4, 2021, 3:14 PM IST

ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (uttar pradesh lakhimpur kheri violence) ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ ਹੁਣ ਤੱਕ ਅੱਠ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵੀ ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਮੁਜ਼ਹਾਰਾ ਕੀਤਾ ਜਾ ਰਿਹਾ ਹੈ।

ਲਖੀਮਪੁਰੀ ਖੀਰੀ ਮਾਮਲਾ

ਕਿਸਾਨ ਨੇ ਕੀਤਾ ਭਾਜਪਾ ਆਗੂ ਚੁੱਘ ਦੇ ਘਰ ਦਾ ਘਿਰਾਓ

ਗੱਲ ਕੀਤੀ ਜਾਵੇ ਅੰਮ੍ਰਿਤਸਰ (Amritsar) ਜਿਲ੍ਹੇ ’ਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਦੱਸਿਆ ਕਿ ਬੀਤੇ ਦਿਨ ਲਖੀਮਪੁਰ ਯੂਪੀ (Lakhimpur Kheri violence) ਵਿੱਚ ਜਿਹੜਾ ਭਾਜਪਾ ਆਗੂ ਦੇ ਬੇਟੇ ਵੱਲੋਂ ਕਿਸਾਨਾਂ ਦੀ ਹੱਤਿਆ ਕੀਤੀ ਗਈ ਹੈ ਇਹ ਗੁੰਡਾਗਰਦੀ ਦਾ ਸਬੂਤ ਹੈ। ਸ਼ਾਂਤੀਪੂਰਕ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਗੱਡੀ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਦੇ ਸੀਐਮ ਖੱਟਰ ਦਾ ਬਿਆਨ ਵੀ ਸਾਹਮਣੇ ਆਇਆ ਕਿ ਆਪਣੇ ਵਰਕਰਾਂ ਨੂੰ ਕਿਹਾ ਗਿਆ ਤੁਸੀਂ ਵੀ ਲਾਠੀਆਂ ਲੈ ਕੇ ਉੱਥੇ ਪੁੱਜੇ ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਭਾਜਪਾ ਵੱਲੋਂ ਗੁੰਡਾਗਰਦੀ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਦੀਆਂ ਮੁਆਵਜ਼ੇ ਦਿੱਤਾ ਜਾਣਾ ਚਾਹੀਦਾ ਹੈ। ਨਾਲ ਹੀ ਜਿਹੜੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਡਰਾ ਧਮਕਾ ਕੇ ਇੱਥੋਂ ਭਜਾਉਣਾ ਚਾਹੁੰਦੀ ਹੈ ਉਨ੍ਹਾਂ ਦਾ ਸੰਘਰਸ਼ ਖਤਮ ਕਰਨਾ ਚਾਹੁੰਦੀ ਹੈ ਪਰ ਕਿਸਾਨ ਉਨ੍ਹਾਂ ਸਮੇਂ ਤੱਕ ਸੰਘਰਸ਼ ਖਤਮ ਨਹੀਂ ਕਰਨਗੇ ਜਦੋ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।

ਕੀ ਹੈ ਪੂਰਾ ਮਾਮਲਾ?

ਸਾਲਾਨਾ ਕੁਸ਼ਤੀ ਮੁਕਾਬਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪਿੰਡ ਵਿੱਚ ਆਯੋਜਿਤ ਕੀਤੇ ਗਏ ਸਨ। ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਨ। ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਇਸ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਕਿਸਾਨ ਉਪ ਮੁੱਖ ਮੰਤਰੀ ਦਾ ਵਿਰੋਧ ਕਰਨ ਪਹੁੰਚੇ ਸਨ। ਦੋਸ਼ ਹੈ ਕਿ ਇਸ ਦੌਰਾਨ ਕਿਸਾਨਾਂ ਨੇ ਕਥਿਤ ਤੌਰ 'ਤੇ ਅਜੈ ਮਿਸ਼ਰਾ ਦੇ ਸਮਰਥਕਾਂ ਦੀ ਕਾਰ ਨਾਲ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਅਭੈ ਮਿਸ਼ਰਾ ਮੋਨੂੰ 'ਤੇ ਕਾਰ ਨਾਲ ਕਿਸਾਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਕੁੱਝ ਕਿਸਾਨ ਜਥੇਬੰਦੀਆਂ ਨੇ ਗੋਲੀਬਾਰੀ ਕਰਨ ਦਾ ਵੀ ਦੋਸ਼ ਲਾਇਆ।

ਇਹ ਵੀ ਪੜੋ: LIVE UPDATES: ਮੁੱਖ ਮੰਤਰੀ ਚਰਨਜੀਤ ਚੰਨੀ ਲਖੀਮਪੁਰ ਖੀਰੀ ਦਾ ਕਰ ਸਕਦੇ ਹਨ ਦੌਰਾ

Last Updated : Oct 4, 2021, 3:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.