ਅੰਮ੍ਰਿਤਸਰ: ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਓਹਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਤਾ ਗੱਦੀ ਦਿਵਸ ਦੀਆ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਦਾਦੂਵਾਲ ਨੇ ਕਿਹਾ ਕਿ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾ ਦੀ ਹਰ ਪਖੋਂ ਅੰਦੋਲਨ 'ਚ ਮਦਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿਸਾਨੀ ਅੰਦੋਲਨ ਫਸਲਾਂ ਅਤੇ ਨਸਲਾਂ ਦਾ ਮਾਮਲਾ ਹੈ। ਇਸਤੇ ਰਾਜਨੀਤੀ ਨਹੀ ਕਰਨੀ ਚਾਹੀਦੀ ਸਗੋਂ ਇਹਨਾਂ ਮਸਲਆਿਂ ਵਿੱਚ ਸਰਕਾਰ ਕਿਸਾਨਾਂ ਦਾ ਮਸਲਾ ਟੈਂਬਲ ਟਾਕ ਕਰਕੇ ਹੱਲ ਕਰੇ। ਜੇਕਰ ਦੇਸ਼ ਦਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਖੁਸ਼ਹਾਲ ਹੋਵੇਗਾ ਜਿਸਦੇ ਚਲਦੇ ਸਰਕਾਰ ਨੂੰ ਜਲਦ ਇਹ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਂਣ ਦੀ ਮੰਗ ਨੂੰ ਲੈਕੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਇਸ ਅੰਦੋਲਨ ਦੋਰਾਨ 600 ਤੋਂ ਵੱਧ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ ਅੰਦੋਲਨ ਕਰ ਰਹੇ ਕਈਂ ਕਿਸਾਨਾਂ ਨੂੰ ਜੇਲ੍ਹ ਵੀ ਜਾਣਾ ਪਿਆ ਪੁਲਿਸ ਪ੍ਰਸਾਸ਼ਨ ਦੇ ਤਸੱਦਦ ਦਾ ਵੀ ਸ਼ਿਕਾਰ ਹੋਣਾ ਪਿਆ ਪਰ ਕਿਸਾਨਾਂ ਦੇ ਹੌਂਸਲੇ ਨੇ ਇਸ ਅੰਦੋਲਨ ਨੂੰ ਹੋਰ ਵੀ ਸਿਖਰਾਂ 'ਤੇ ਪਹੁੰਚਾ ਦਿੱਤਾ।
ਸਿਆਸੀ ਪਾਰਟੀਆਂ ਬਾਰੇ ਕਿਸਾਨ ਪਹਿਲਾਂ ਹੀ ਕਹਿ ਚੁੱਕੇ ਨੇ ਕਿ ਜੋ ਕਿਸਾਨਾਂ ਨਾਲ ਖੜੇਗਾ ਓਹੀ ਪਿੰਡਾਂ ਵਿੱਚ ਵੜੇਗਾ। ਪਰ ਇਸ ਨਾਅਰੇ ਤੋਂ ਬਾਅਦ ਵੀ ਸਿਆਸੀ ਲੀਡਰ ਆਪਣੀ ਸਿਆਸੀ ਰੋਟਿਆਂ ਸੇਕਣ ਲਈ ਪਿੰਡਾਂ ਚ ਜਾ ਰਹੇ ਹਨ ਜਿੱਥੇ ਓਹਨਾਂ ਨੂੰ ਕਿਸਾਨਾਂ ਦੇ ਗੱਸੇ ਦਾ ਸ਼ਿਕਾਰ ਵੀ ਹੋਣਾ ਪੈ ਰਿਹਾ ਹੈ।
ਉਧਰ ਹਰਿਆਣਾ ਸਰਕਾਰ ਵੀ ਕਿਸਾਨਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ ਬੀਤੇ ਦਿਨ ਕਿਸਾਨਾਂ ਨੇ ਕਰਨਾਲ ਚ ਮਹਾਪੰਚਾਇਤ ਕੀਤੀ ਤੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ।
ਇਹ ਵੀ ਪੜੋ: ਮਲੇਟਰਕੋਟਲਾ ਤੋਂ ਬਾਅਦ ਹੁਣ ਆਹ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੀ ਉੱਠੀ ਮੰਗ