ਅੰਮ੍ਰਿਤਸਰ: ਦਿੱਲੀ ’ਚ ਕਿਸਾਨ ਮੋਰਚਾ ਫਤਿਹ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਟਰੇਨਾਂ ਨੂੰ ਰੋਕਿਆ ਜਾ ਰਿਹਾ ਹੈ। ਕਿਸਾਨੀ ਦੀਆਂ ਅਹਿਮ ਮੰਗਾਂ ਤੋਂ ਇਲਾਵਾ ਪੰਜਾਬ ਦੇ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਫਿਰ ਤੋਂ ਟਰੇਨਾਂ ਰੋਕੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਕਿਸਾਨਾਂ ਵੱਲੋਂ ਟਰੇਨਾਂ ਰੋਕੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਤੋਂ ਸੂਬਾ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਕਿਸਾਨਾਂ ਦਾ ਕਹਿਣੈ ਕਿ ਸੂਬੇ ਦੇ ਹਰ ਵਰਗ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵੀ ਹੜਤਾਲ ਤੇ ਚੱਲ ਰਹੇ ਹਨ।
ਸੂਬੇ ’ਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ
ਕਿਸਾਨ ਮਜਦੂਰ ਸੰਗਰਸ਼ ਕਮੇਟੀ (Kisan Mazdoor Sangharsh Committee)ਵੱਲੋਂ ਪੰਜਾਬ ਵਿੱਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ (trains stopped 4 places in Punjab) ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਦੇ ਖਿਲਾਫ਼ ਲੰਮੇ ਸਮੇਂ ਤੱਕ ਲਈ ਪੰਜਾਬ ਵਿੱਚ 4 ਥਾਵਾਂ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਲੰਮੇ ਸਮੇਂ ਤੱਕ ਚੱਲੇਗਾ ਜਦੋਂ ਤੱਕ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ।
ਲਖੀਮਪੁਰ ਖੀਰੀ ਘਟਨਾ ’ਚ ਇਨਸਾਫ ਦੀ ਮੰਗ
ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀ ਮੰਤਰੀ ਨੂੰ ਉਸਦੇ ਅਹੁਦੇ ਤੋਂ ਬਰਖਾਸਤ ਕਰ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਜਿਹੜੀ ਲੰਮੇ ਸਮੇਂ ਤੋਂ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਸਨੂੰ ਲਾਗੂ ਕੀਤਾ ਜਾਵੇ ਨਾਲ ਹੀ ਐਮ ਐਸ ਪੀ ਦਾ ਰੇਟ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਪਿਛਲੀ ਚੋਣਾਂ ਸਮੇਂ ਸੱਤਾ ਵਿਚ ਆਉਣ ਲਈ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਰੇਲਾਂ ਦਾ ਚੱਕਾ ਜਾਮ ਜਾਰੀ ਰੱਖਣਗੇ।
ਅੰਦੋਲਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ
ਕਿਸਾਨਾਂ ਵੱਲੋਂ ਦਿੱਲੀ ਮੋਰਚੇ ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਤੋਂ ਨਸ਼ਾ ਤੇ ਬੇਰੁਜ਼ਗਾਰੀ ਨੂੰ ਲੈਕੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਗੱਲ ਕਹੀ ਗਈ ਹੈ।
ਸੂਬਾ ਦੇ ਆਮ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ
ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਜ਼ਰੂਰ ਕਹੀ ਜਾ ਰਹੀ ਹੈ ਪਰ ਸਰਕਾਰ ਦੇ ਐਲਾਨ ਜ਼ਮੀਨੀ ਹਕੀਕਤ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਕਰਕੇ ਉਨ੍ਹਾਂ ਵੱਲੋਂ 20 ਦਸੰਬਰ ਨੂੰ ਸੂਬੇ ਵਿੱਟ ਟਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਐਲਾਨ ਤਹਿਤ ਉਨ੍ਹਾਂ ਵੱਲੋਂ ਟਰੇਨਾਂ ਰੋਕੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਟਰੇਨਾਂ ਰੋਕਣ ਨੂੰ ਲੈ ਕੇ ਲੋਕਾਂ ਨੂੰ ਆ ਰਹੀਆਂ ਸਮੱਸਿਆ ਤੇ ਬੋਲਦਿਆਂ ਕਿਹਾ ਕਿਸਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਇਸ ਸਮੱਸਿਆ ਤੋਂ ਜਾਣੂ ਹਨ ਪਰ ਉਨ੍ਹਾਂ ਨੂੰ ਵੀ ਮਜ਼ਬੂਰੀ ਵੱਸ ਧਰਨਾ ਲਗਾਉਣ ਪੈ ਰਿਹਾ ਹੈ। ਕਿਸਾਨਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਮੰਗਾਂ ਨੂੰ ਪੂਰਾ ਕੀਤਾ ਜਾਵੇ ਤਾਂ ਕਿ ਕਿਸਾਨਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।
ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪ੍ਰਸ਼ਾਸਨ ਚੌਕਸ
ਓਧਰ ਕਿਸਾਨਾਂ ਦੇ ਟਰੇਨਾਂ ਰੋਕਣ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਵਿਖਾਈ ਦੇ ਰਿਹਾ ਹੈ। ਜਿੰਨ੍ਹਾਂ ਵੀ ਥਾਵਾਂ ਉੱਪਰ ਕਿਸਾਨਾਂ ਵੱਲੋਂ ਟਰੇਨਾਂ ਰੋਕੀਆਂ ਜਾ ਰਹੀਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਭਾਰੀ ਮਾਤਰਾ ਵਿੱਚ ਪੁਲਿਸ ਵਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: ਰੇਤ ਮਾਫੀਆ ਨੂੰ ਲੈਕੇ ਸਿੱਧੂ-ਕੇਜਰੀਵਾਲ ਆਹਮੋ-ਸਾਹਮਣੇ