ਅੰਮ੍ਰਿਤਸਰ: ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ਵੀ ਕਿਸਾਨਾਂ ਵੱਲੋਂ ਮੁਹਿੰਮ ਛੇੜ ਦਿੱਤੀ ਗਈ ਹੈ।
ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾਤਾਰ ਜਾਰੀ ਹੈ। ਇਕ ਪਾਸੇ ਕਿਸਾਨਾਂ ਦੇ ਧਰਨੇ ਦਾ ਚੌਥਾ ਦਿਨ ਹੈ, ਉਥੇ ਹੀ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਕਿਸਾਨ ਜਥੇਬੰਦੀਆਂ ਨੇ ਪਹੁੰਚ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦਿੱਤਾ।
ਕਿਸਾਨਾਂ ਨੇ ਮੰਗ ਕੀਤੀ ਕੀ ਉਨ੍ਹਾਂ ਦੇ ਗੰਨੇ ਦੇ ਭਾਅ ਨੂੰ ਵਧਾਇਆ ਜਾਵੇ ਤਾਂ ਜੋ ਕਿ ਕਿਸਾਨਾਂ ਦੀ ਫ਼ਸਲ ਦਾ ਸਹੀ ਭਾਅ ਮਿਲ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ 28 ਤਰੀਕ ਨੂੰ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਮੀਟਿੰਗ ਹੀ ਨਹੀਂ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਘੇਰਿਆ ਜਾਵੇਗਾ।
ਇਹ ਵੀ ਪੜੋ: ਕਿਸਾਨਾਂ ਨੇ ਘੇਰਿਆ ਸੁਖਬੀਰ ਸਿੰਘ ਬਾਦਲ