ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਦਾਣਾ ਮੰਡੀ ਵਿੱਚ ਦੋਵਾਂ ਫੋਰਮਾ ਵਲੋਂ ਇੱਕ ਵਿਸ਼ਾਲ ਮਹਾਂਰੈਲੀ ਕੀਤੀ ਗਈ। ਇਹ ਮਹਾਂਰੈਲੀ ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ਉੱਤੇ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਗ਼ਲਤ ਨੀਤੀਆਂ ਬਣਾ ਰਹੀ ਹੈ ਜਿਸ ਕਰਕੇ ਅੱਜ ਅਸੀ 2 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਬਹੁਤ ਵੱਡੀ ਰੈਲੀ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਹੈ।
ਕੀ ਹਨ ਮੁੱਖ ਮੰਗਾਂ: ਇਸ ਮੌਕੇ ਕਿਸਾਨ ਆਗੂ ਮੰਗਲ ਸਿੰਘ ਨੇ ਦੱਸਿਆ ਕਿ ਅੱਜ ਦੀ ਇਹ ਮਹਾਂਰੈਲੀ ਸਾਰੀਆਂ ਫ਼ਸਲਾਂ ਦੀ ਖ਼ਰੀਦ ਤੇ ਐਮ.ਐਸ. ਪੀ. ਗਰੰਟੀ ਕਾਨੂੰਨ ਬਣਾ ਕੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਸਬੰਧੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ ਮੁਕਤੀ ਦੀ ਮੰਗ ਸਣੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਵੱਡੇ ਸੰਘਰਸ਼ਾਂ ਦੀ ਸ਼ੁਰੂਆਤ ਕਰਨ ਲਈ ਅੱਜ ਅਤੇ 6 ਜਨਵਰੀ ਨੂੰ ਬਰਨਾਲਾ ਵਿੱਚ ਵੀ ਮਹਾਂਰੈਲੀ ਕੀਤੀ ਜਾਵੇਗੀ। ਪ੍ਰਦਰਸ਼ਨਕਾਰੀ ਕਿਸਾਨ ਆਗੂ ਨੇ ਕਿਹਾ ਕਿ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ, ਦਿੱਲੀ ਮੋਰਚਾ ਲਾਉਣ ਦਾ ਵੀ ਅੱਜ ਇਥੋਂ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਸੂਬਿਆਂ ਵਿਚੋਂ ਕਿਸਾਨ ਆਗੂ ਇਸ ਰੈਲੀ ਵਿੱਚ ਪਹੁੰਚੇ ਹਨ।
ਮੰਗਾਂ ਨਾ ਮੰਨੀਆਂ ਜਾਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ: ਕਿਸਾਨ ਆਗੂ ਨੇ ਕਿਹਾ ਕਿ ਐਮਐਸਪੀ ਉੱਤੇ ਕਾਨੂੰਨ ਬਣਨਾ ਚਾਹੀਦਾ ਹੈ। ਮੂੰਗੀ ਵਰਗੀ ਫ਼ਸਲ ਉੱਤੇ ਵੀ ਐਮਐਸਪੀ ਦਾ ਰੇਟ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਣਕ ਕੇਂਦਰ ਦੇ ਮੋਦੀ ਸਰਕਾਰ ਬਾਹਰੋਂ ਮੰਗਵਾਂ ਰਹੀ ਹੈ। ਇਸ ਤੋਂ ਇਲਾਵਾਂ ਕਿਸਾਨਾਂ ਵਲੋਂ ਬਿਜਲੀ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮੰਗਾਂ ਉੱਤੇ ਕੇਂਦਰ ਦੀ ਸਰਕਾਰ ਨੂੰ ਜਲਦ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪੰਜਾਬ ਵਿੱਚ ਅੱਜ ਡਰਾਈਵਰਾਂ ਦੀ ਵੀ ਕੇਂਦਰ ਸਰਕਾਰ ਵਿਰੁੱਧ ਹੜਤਾਲ: ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਵੀ ਅੱਜ ਦੇਸ਼ ਭਰ ਵਿੱਚ ਡਰਾਈਵਰਾਂ ਦੀ ਹੜਤਾਲ ਚੱਲ ਰਹੀ ਹੈ। ਇਸ ਕਾਰਨ ਜਿੱਥੇ, ਪੈਟਰੋਲ ਪੰਪ ਪ੍ਰਭਾਵਿਤ ਹੋ ਰਹੇ ਹਨ, ਉੱਥੇ ਇਸ ਹੜਤਾਲ ਕਰਕੇ ਸਬਜ਼ੀਆਂ-ਫੱਲਾਂ ਅਤੇ ਹੋਰ ਮੁੱਢਲੀਆਂ ਲੋੜਾਂ ਉੱਤੇ ਵੀ ਵੇਖਣ ਨੂੰ ਮਿਲ ਰਿਹਾ ਹੈ।